Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Delhi

ਨੌਜਵਾਨ ਪੀੜੀ ਨੂੰ ਗੁਰੂ ਬਾਣੀ ਨਾਲ ਜੋੜਣ ਲਈ ਗੁਰਮਤਿ ਕੈਂਪ 1 ਜੂਨ ਤੋਂ : ਹਰਮੀਤ ਸਿੰਘ ਕਾਲਕਾ

May 26, 2026 08:43 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ ਅਤੇ ਇਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਪੰਜਵਾਂ ਗੁਰਮਤਿ ਕੈਂਪ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ 20-21 ਜੂਨ ਨੂੰ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਮਾਪਤ ਕੀਤਾ ਜਾਵੇਗਾ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਸਿੱਖ ਬੱਚਿਆਂ ਨੂੰ ਗੁਰਸਿੱਖੀ ਰਹਿਤ ਮਰਿਆਦਾ, ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ, ਪੰਜਾਬੀ ਭਾਸ਼ਾ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਜੋੜਿਆ ਜਾਵੇ। ਉਨ੍ਹਾਂ ਦੱਸਿਆ ਕਿ ਇਹ ਗੁਰਮਤਿ ਕੈਂਪ 1 ਜੂਨ ਤੋਂ 19 ਜੂਨ ਤੱਕ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਵੱਖ-ਵੱਖ ਸਿੰਘ ਸਭਾਵਾਂ ਵਿੱਚ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚਾਰ ਸਾਲ ਪਹਿਲਾਂ ਜਦੋਂ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਲਗਭਗ 4 ਹਜ਼ਾਰ ਵਿਦਿਆਰਥੀ ਇਸ ਦਾ ਹਿੱਸਾ ਬਣੇ ਸਨ, ਜੋ ਬਾਅਦ ਵਿੱਚ ਵੱਧ ਕੇ 12 ਹਜ਼ਾਰ ਅਤੇ ਫਿਰ 16 ਹਜ਼ਾਰ ਅਤੇ ਪਿਛਲੇ ਸਾਲ ਇਹ ਗਿਣਤੀ 20 ਹਜ਼ਾਰ ਸੀ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਬੱਚਿਆਂ ਵਿੱਚ ਗੁਰਮਤਿ ਕੈਂਪਾਂ ਪ੍ਰਤੀ ਲਗਾਤਾਰ ਦਿਲਚਸਪੀ ਵਧ ਰਹੀ ਹੈ ਅਤੇ ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰੀ ਉਮੀਦ ਹੈ ਕਿ ਕਰੀਬ 25 ਹਜ਼ਾਰ ਬੱਚੇ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣਗੇ।  ਸਰਦਾਰ ਕਾਲਕਾ ਨੇ ਕਿਹਾ ਕਿ ਦਿੱਲੀ ਵਿੱਚ 1000 ਤੋਂ ਵੱਧ ਵਲੰਟੀਅਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਹੋਏ ਹਨ, ਜੋ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।
 
 

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ