Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਕੀਤੀ ਅਪੀਲ

May 26, 2026 08:45 PM
Rozana Sehaj times
ਮੋਹਾਲੀ :  ਸਰਦਾਰ ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ (ਮੋਹਾਲੀ) ਨੇ ਅੱਜ ਆਪਣੇ ਪੁੱਤਰ ਸਰਬਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਸਮੇਤ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਆਪਣਾ ਵੋਟ ਪਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਨਾਗਰਿਕ ਨੂੰ ਆਪਣੇ ਇਸ ਸੰਵਿਧਾਨਕ ਹੱਕ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲੋਕਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਅਤੇ ਭਵਿੱਖ ਲਈ ਯੋਗ ਪ੍ਰਤੀਨਿਧ ਚੁਣਨ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਤਾਂ ਜੋ ਮਜ਼ਬੂਤ ਅਤੇ ਜ਼ਿੰਮੇਵਾਰ ਲੋਕਤੰਤਰ ਦੀ ਸਥਾਪਨਾ ਹੋ ਸਕੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਲੋਕ ਸੇਵਾ ਲਈ ਸਭ ਤੋਂ ਵੱਡੀ ਪ੍ਰੇਰਣਾ ਹੁੰਦਾ ਹੈ ਅਤੇ ਉਹ ਹਮੇਸ਼ਾਂ ਮੋਹਾਲੀ ਦੇ ਵਿਕਾਸ, ਸੁਵਿਧਾਵਾਂ ਅਤੇ ਲੋਕ ਭਲਾਈ ਲਈ ਵਚਨਬੱਧ ਰਹਿਣਗੇ।
 
*ਕੈਪਸ਼ਨ : ਐਸ.ਏ.ਐਸ. ਨਗਰ (ਮੋਹਾਲੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਕੁਲਵੰਤ ਸਿੰਘ ਆਪਣੇ ਪੁੱਤਰ ਸਰਬਜੀਤ ਸਿੰਘ (ਸੱਜੇ ਪਾਸੇ ਤੋਂ ਦੂਜੇ) ਅਤੇ ਪਰਿਵਾਰਕ ਮੈਂਬਰਾਂ ਨਾਲ ਨਗਰ ਨਿਗਮ ਮੋਹਾਲੀ ਚੋਣਾਂ ਲਈ ਵਾਰਡ ਨੰਬਰ 42 ਵਿੱਚ ਵੋਟ ਪਾਉਣ ਤੋਂ ਬਾਅਦ।*

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ