Sunday, November 02, 2025

National

ਮੋਦੀ ਦੀ ਜੰਮੂ-ਕਸ਼ਮੀਰ ਦੇ ਸਿਆਸੀ ਆਗੁਆਂ ਨਾਲ ਬੈਠਕ ਵਿਚ ਇਹ ਮੁੱਦਾ ਭਾਰੂ ਰਿਹਾ

June 25, 2021 09:10 AM
SehajTimes

ਧਾਰਾ 370 ਬਾਰੇ  ਹੋਈਆਂ ਅਹਿਮ ਗੱਲਾਂ

 ਜੰਮੂ-ਕਸ਼ਮੀਰ: ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਜੰਮੂ-ਕਸ਼ਮੀਰ ਦੀਆਂ ਅੱਠ ਪਾਰਟੀਆਂ ਨਾਲ ਬੈਠਕ ਹੋਈ ਸੀ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਮੀਟਿੰਗ ਖ਼ੁਸ਼ਗਵਾਰ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਵਿਧਾਨ ਸਭਾ ਚੋਣਾਂ ਜਲਦ ਕਰਵਾਉਣ ਦਾ ਭਰੋਸਾ ਵੀ ਦਿੱਤਾ। ਮੀਟਿੰਗ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਅਜਿਹੀ ਮੀਟਿੰਗ 5 ਅਗਸਤ, 2019 ਤੋਂ ਪਹਿਲਾਂ ਹੀ ਬੁਲਾ ਲਈ ਜਾਂਦੀ, ਕਿਉਂਕਿ ਫ਼ੈਸਲੇ ਉਥੋਂ ਦੇ ਲੋਕਾਂ ਅਤੇ ਚੁਣੇ ਗਏ ਨੁਮਾਇੰਦਿਆਂ ਦੀ ਰਾਏ ਲਏ ਬਗੈਰ ਲਏ ਗਏ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ਵਿੱਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੱਧੂ

 

ਪਰ ਜੋ ਹੋਇਆ ਉਹ ਹੋਇਆ। ਸਾਨੂੰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਾਹਮਣੇ ਆਪਣੀ ਗੱਲ ਰੱਖਣ ਦਾ ਮੌਕਾ ਮਿਲਿਆ। ਕਿਉਂਕਿ ਇਸ ਮੀਟਿੰਗ ਵਿਚ ਕੋਈ ਏਜੰਡਾ ਨਹੀਂ ਸੀ, ਇਸ ਲਈ ਅਸੀਂ ਖੁੱਲ੍ਹ ਕੇ ਆਪਣੇ ਵਿਚਾਰ ਜ਼ਾਹਰ ਕੀਤੇ। ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕਿਹਾ ਕਿ 5 ਅਗਸਤ ਦੀ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਦੇ ਲੋਕ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਮਹਿਬੂਬਾ ਨੇ ਕਿਹਾ ਕਿ ਜਿਸ ਢੰਗ ਨਾਲ ਧਾਰਾ 370 ਨੂੰ ਹਟਾ ਦਿੱਤਾ ਗਿਆ ਉਹ ਗੈਰਕਾਨੂੰਨੀ ਹੈ। ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਬਹੁਤ ਸਾਰੀਆਂ ਗੱਲਾਂ ਦੱਸੀਆਂ ਗਈਆਂ ਸੀ। ਉਨ੍ਹਾਂ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਵਿਚ ਪੂਰੇ ਸੂਬੇ ਦਾ ਰਾਜ ਵਾਪਸ ਕਰਨ ਦੀ ਮੰਗ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਲਗਪਗ 80 ਪ੍ਰਤੀਸ਼ਤ ਰਾਜਨੀਤਿਕ ਪਾਰਟੀਆਂ ਨੇ ਧਾਰਾ 370 'ਤੇ ਵਿਚਾਰ ਵਟਾਂਦਰਾ ਕੀਤਾ। ਪੀਪਲਜ਼ ਡੈਮੋਕਰੇਟਿਕ ਪਾਰਟੀ ਦੇ ਨੇਤਾ ਮੁਜ਼ੱਫਰ ਹੁਸੈਨ ਬੇਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਸ਼ਾਨਦਾਰ ਸੀ। ਆਰਟੀਕਲ 370 'ਤੇ ਪੀਡੀਪੀ ਨੇਤਾ ਨੇ ਕਿਹਾ- ਮੈਂ ਕਿਹਾ ਕਿ ਧਾਰਾ 370 ਦਾ ਮਾਮਲਾ ਸੁਪਰੀਮ ਕੋਰਟ ਵਿੱਚ ਹੈ। ਸੁਪਰੀਮ ਕੋਰਟ ਧਾਰਾ 370 ਦੇ ਮਾਮਲੇ ਵਿਚ ਫੈਸਲਾ ਲਵੇਗੀ। ਮੈਂ ਧਾਰਾ 370 ਦੀ ਕੋਈ ਮੰਗ ਨਹੀਂ ਕੀਤੀ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ