ਲੁਧਿਆਣਾ : ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਕ ਹਫਤੇ 'ਚ ਚੌਥੀ ਵਾਰ ਹੋਏ ਵਾਧਾ ਆਮ ਲੋਕਾਂ, ਪ੍ਰਾਈਵੇਟ ਬੱਸ-ਟਰੱਕ ਆਪੇਟਰਾਂ ਤੇ ਟਰਾਂਸਪੋਰਟਰਾਂ, ਛੋਟੇ ਵੱਡੇ ਕਾਰੋਬਾਰੀਆਂ ਵੱਲੋ ਤਿੱਖਾ ਰੋਸ ਪਾਇਆ ਜਾ ਰਿਹਾ ਹੈਂ ਇਨਾ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਨੇ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਤੇ ਹੁਣ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਖਰਚ ਹੋਰ ਵੱਧ ਜਾਵੇਗਾ।ਉਨ੍ਹਾਂ ਤੇਲ ਦੀਆਂ ਕੀਮਤਾਂ 'ਚ ਹੋਏ ਵਾਧੇ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਡੀਜ਼ਲ ਮਹਿੰਗਾ ਹੋਣ ਕਾਰਨ ਜਿੱਥੇ ਟਰਾਂਸਪੋਰਟ ਦਾ ਖਰਚ ਵਧੇਗਾ,ਉੱਥੇ ਹੀਂ ਉਸ ਦਾ ਸਿੱਧਾ ਅਸਰ ਰੋਜਮਰਾ ਦੇ ਵਰਤੋਂ ਦੇ ਸਾਮਾਨ ਦੀਆਂ ਕੀਮਤਾਂ ਉੱਤੇ ਪਵੇਗਾ।ਉਨ੍ਹਾਂ ਕਿਹਾ ਕਿ ਹੁਣ ਤੇਲ ਦੀਆਂ ਕੀਮਤਾਂ ਵਧਣ ਨਾਲ ਹਰ ਕਾਰੋਬਾਰ ਨੂੰ ਭਾਰੀ ਵਿੱਤੀ ਘਾਟਾ ਸਹਿਣ ਕਰਨਾ ਪਏਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੈਟਰੋਲ ਮਹਿੰਗਾ ਹੋਣ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ।ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।