Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਨਗਰ ਕੌਂਸਲ ਪਾਤੜਾਂ ਲਈ ਵੋਟਾਂ ਦਾ ਕੰਮ ਸ਼ਾਂਤੀ ਪੂਰਵਕ ਸੰਪੰਨ

May 26, 2026 08:56 PM
Rozana Sehaj times
ਪਾਤੜਾਂ : ਨਗਰ ਕੌਂਸਲ ਪਾਤੜਾਂ ਲਈ ਹੋਈ ਚੋਣ ਦੌਰਾਨ ਵੋਟਾਂ ਪੈਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ ਹੈ। ਭਾਵੇਂ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਵੀਡੀਓ ਮਗਰੋ ਇਹਨਾਂ ਚੋਣਾਂ ਦੌਰਾਨ ਗੜਬੜੀ ਦੀਆਂ ਸ਼ੰਕਾਵਾਂ ਜਹਿਰ ਕੀਤੀਆਂ ਜਾ ਰਹੀਆਂ ਸਨ ਪਰ ਇੱਕ ਦੋ ਛੋਟੀਆਂ ਮੋਟੀਆਂ ਘਟਨਾਵਾਂ ਨੂੰ ਛੱਡ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨਹੀਂ ਵਾਪਰੀ। ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਸਮੇਤ ਐਸਡੀਐਮ ਪਾਤੜਾ ਕਮ ਚੋਣ ਅਧਿਕਾਰੀ ਕਾਲਾ ਰਾਮ ਕਾਂਸਲ ਵੱਲੋਂ ਚੋਣ ਪ੍ਰਕਿਰਿਆ ਉੱਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਸੀ ਉੱਥੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਐਸਪੀ ਸਿਟੀ ਪਟਿਆਲਾ ਪਲਵਿੰਦਰ ਚੀਮਾ, ਡੀਐਸਪੀ ਪਾਤੜਾਂ ਗੁਰਦੀਪ ਸਿੰਘ ਸੰਧੂ ਡੀਐਸਪੀ ਰਣਵੀਰ ਸਿੰਘ, ਅਤੇ ਥਾਣਾ ਮੁਖੀ ਪਾਤੜਾਂ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਮੁਸ਼ਤੈਦੀ ਵਰਤੀ ਜਾ ਰਹੀ ਸੀ। ਜਾਣਕਾਰੀ ਅਨੁਸਾਰ ਪੋਲਿੰਗ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਜੋ ਗਰਮੀ ਦੇ ਮੌਸਮ ਦੇ ਚੱਲਦਿਆਂ ਪਹਿਲੇ ਦੋ ਤਿੰਨ ਘੰਟੇ ਪੂਰੀ ਤੇਜ਼ੀ ਨਾਲ ਚੱਲਿਆ ਪਰ ਜਿਉਂ ਜਿਉਂ ਗਰਮੀ ਵਧੀ ਵੋਟਾਂ ਪਾਉਣ ਵਾਲੇ ਲੋਕਾਂ ਦਾ ਉਤਸ਼ਾਹ ਮੱਠਾ ਪੈਣ ਲੱਗਾ। ਅਖੀਰਲੇ ਸਮੇਂ ਤੱਕ 65.10 ਫੀਸਦੀ ਵੋਟਾਂ ਪੋਲ ਹੋਈਆਂ। ‌ਐਸਡੀਐਮ ਕਮ ਚੋਣ ਅਧਿਕਾਰੀ ਕਾਲਾ ਰਾਮ ਕਾਂਸਲ ਡੀਐਸਪੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੌਂਸਲ ਦੇ 17 ਵਾਰਡਾਂ ਲਈ ਚੋਣ ਹੋਣੀ ਸੀ ਜਿਨਾਂ ਵਿੱਚੋਂ ਚਾਰ ਵਾਰਡਾਂ ਉੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹਿਣ ਮਗਰੋਂ 13 ਵਾਰਡਾਂ ਲਈ ਪੋਲਿੰਗ ਹੋਈ ਹੈ। ਉਹਨਾਂ ਦੱਸਿਆ ਕਿ ਕੁੱਲ 24 ਪੋਲਿੰਗ ਬੂਥਾਂ ਉੱਤੇ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਉਨਾਂ ਸ਼ਹਿਰ ਵਾਸੀਆਂ ਦਾ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣ, ਡਿਊਟੀ ਦੇ ਰਹੇ ਸਿਵਿਲ ਤੇ ਪੁਲਿਸ ਪ੍ਰਸ਼ਾਸਨ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।
 
 
ਫੋਟੋਆਂ : ਨਗਰ ਕੌਂਸਲ ਪਾਤੜਾਂ ਦੀ ਚੋਣ ਦੌਰਾਨ ਉਤਸ਼ਾਹ ਨਾਲ ਵੋਟਾਂ ਪਾਉਂਦੇ ਹੋਏ ਵੋਟਰ। 
2. ਪੁਲਿਸ ਵੱਲੋਂ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ ਦੀ ਦੇਖਰੇਖ ਕਰਦੇ ਹੋਏ ਡੀਐਸਪੀ ਗੁਰਦੀਪ ਸਿੰਘ ਸੰਧੂ।
3. ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ ਤਿੰਨ ਤੋਂ ਚੋਣ ਮੈਦਾਨ ਵਿੱਚ ਨਿਤਰੇ ਤਿੰਨੇ ਉਮੀਦਵਾਰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਨੂੰ ਉਪਰੰਤ ਇੱਕਜੁੱਟਤਾ ਦਾ ਇਜ਼ਹਾਰ ਕਰਦੇ ਹੋਏ।
 
                

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ