ਖਰੜ : ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਦੀ ਅਗਵਾਈ ਵਿਚ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮੰਨਤ ਵਲੋਂ 10+2 ਕਮਰਸ ਗਰੁੱਪ ਵਿਚ 97.8 ਫੀਸਦੀ ਅੰਕ ਪ੍ਰਾਪਤ ਕਰਕੇ ਜਿਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਹ ਲੜਕੀ ਪਿੰਡ ਬਡਾਲੀ ਵਾਰਡ ਨੰ:27 ਦੀ ਵਸਨੀਕ ਹੈ ਅਤੇ ਸਾਡੇ ਮਾਣ ਵਾਲੀ ਗੱਲ ਹੈ ਕਿ ਇਸ ਲੜਕੀ ਨੇ ਜਿਲੇ ਵਿਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਪਿੰਡ ਅਤੇ ਖਰੜ ਸ਼ਹਿਰ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਇਸ ਮੌਕੇ ਸਾਬਕਾ ਕੌਸਲਰ ਜਸਵੀਰ ਸਿੰਘ ਬਡਾਲੀ, ਸੁਖਵਿੰਦਰ ਸਿੰਘ, ਮਨਦੀਪ ਸਿੰਘ,ਹਰਜੋਤ ਸਿੰਘ ਸੈਣੀ ਸਮੇਤ ਹੋਰ ਪਿੰਡ ਨਿਵਾਸੀ ਹਾਜ਼ਰ ਸਨ।