Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਡੀ.ਸੀ. ਵੱਲੋਂ ਸ਼ਾਂਤੀਪੂਰਨ ਅਤੇ ਸੁਚਾਰੂ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼ ਅਤੇ ਉਮੀਦਵਾਰਾਂ ਦਾ ਧੰਨਵਾਦ

May 26, 2026 09:21 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨਗਰ ਕੌਂਸਲ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੋਲਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ ਅਤੇ ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਬੂਥ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ। ਡੀ.ਸੀ. ਨੇ ਕਿਹਾ ਕਿ ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਹੋਈ ਅਤੇ ਵੋਟਿੰਗ ਦੌਰਾਨ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਅੱਜ ਦੀ ਪੋਲਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਵੱਡੀ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਡੀ ਗਿਣਤੀ ਵਿੱਚ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਪੁਲਿਸ ਪ੍ਰਸ਼ਾਸਨ ਨੇ ਨਿਰਪੱਖ ਅਤੇ ਸੁਚਾਰੂ ਵੋਟਿੰਗ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ ਨੂੰ ਵੀ ਵਧਾਈ ਦਿੱਤੀ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ