Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

May 26, 2026 09:25 PM
Rozana Sehaj times
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ, ਉਨ੍ਹਾਂ ਦੇ ਨਾਮ ਨਾਲ ਜੋੜੀ ਜਾ ਰਹੀ ਇੱਕ ਫ਼ਰਜ਼ੀ ਆਡੀਓ ਰਿਕਾਰਡਿੰਗ ਨੂੰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ, ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਭੇਜੀਆਂ ਵੱਖ-ਵੱਖ ਸ਼ਿਕਾਇਤਾਂ ਵਿੱਚ ਵੜਿੰਗ ਨੇ ਕਿਹਾ ਹੈ ਕਿ ਇਹ ਇੱਕ ਫ਼ਰਜ਼ੀ ਆਡੀਓ ਕਲਿੱਪ ਹੈ, ਜਿਸਨੂੰ ਸੱਤ ਸਾਲ ਪਹਿਲਾਂ ਵੀ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਬਦਨਾਮ ਕਰਨ ਲਈ ਫੈਲਾਇਆ ਗਿਆ ਸੀ। ਜਦਕਿ ਹੁਣ ਸਥਾਨਕ ਚੋਣਾਂ ਦੌਰਾਨ ਇਸਨੂੰ ਮੁੜ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ, ਕਿਹਾ ਕਿ ਪੰਜਾਬ ਰਾਜ ਐੱਸ.ਸੀ ਕਮਿਸਨ ਦੇ ਚੇਅਰਮੈਨ ਨੇ ਇਸ ਕਲਿੱਪ ਦੀ ਸੱਚਾਈ ਜਾਂ ਜਾਅਲੀ ਹੋਣ ਦੀ ਜਾਂਚ ਕੀਤੇ ਬਿਨਾਂ ਹੀ ਇਸਦਾ ਸੁਓ ਮੋਟੋ ਨੋਟਿਸ ਲੈ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਚੋਣਾਂ ਦੌਰਾਨ ਇਸ ਕਲਿੱਪ ਨੂੰ ਫੈਲਾਉਣ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ, ਦੋਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਐੱਫਆਈਆਰ ਦਰਜ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦੇਣ। ਵੜਿੰਗ ਨੇ ਕਿਹਾ ਕਿ ਅੱਜ ਜਾਂ ਕੱਲ੍ਹ, ਆਖ਼ਿਰਕਾਰ ਅਸੀਂ ਮੇਰੇ ਖ਼ਿਲਾਫ਼ ਚਲਾਈ ਜਾ ਰਹੀ ਇਸ ਦੁਸ਼ਪ੍ਰਚਾਰ ਮੁਹਿੰਮ ਦੇ ਪਿੱਛੇ ਮੌਜੂਦ ਲੋਕਾਂ ਦੀ ਪਛਾਣ ਕਰ ਲਵਾਂਗੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਸ਼ੁਰੂ ਕਰਨਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ