Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ: ਵੜਿੰਗ

May 26, 2026 09:27 PM
Rozana Sehaj times
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 9 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ, ਕਿਹਾ ਹੈ ਕਿ ਮੁੱਖ ਮੰਤਰੀ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਕਾਂਗਰਸ ਆਪਣੇ 2017 ਦੇ ਪ੍ਰਦਰਸ਼ਨ ਤੋਂ ਵੀ ਵਧੀਆ ਨਤੀਜੇ ਦੇਵੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ 2022 ਵਿੱਚ ਇੱਕ ਵੱਡੀ ਗਲਤੀ ਕੀਤੀ ਸੀ। ਮਾਨ ਦੇ ਦਾਅਵਿਆਂ ਦਾ ਤਿੱਖਾ ਜਵਾਬ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਦੇ ਸਕਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ, ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਨਾਟਕਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੂੰ “ਲਿਖ ਕੇ ਦੇਣ” ਵਾਲੇ ਅਜਿਹੇ ਡਰਾਮਿਆਂ ਦੀ ਆਦਤ ਹੈ ਕਿ ਉਹ ਕਿੰਨੀਆਂ ਸੀਟਾਂ ਜਿੱਤਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ 13 ਪਾਰਲੀਮਾਨੀ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ, ਲੇਕਿਨ ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ, 2022 ਵਿੱਚ 92 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਟ ਕੇ ਸਿਰਫ਼ 32 ਵਿਧਾਨ ਸਭਾ ਹਲਕਿਆਂ ਤੱਕ ਸਿਮਟ ਗਈ। ਸੂਬਾ ਕਾਂਗਰਸ ਪ੍ਰਧਾਨ ਨੇ ਦੁਹਰਾਇਆ ਕਿ 2027 ਵਿੱਚ ਪੰਜਾਬ ਅੰਦਰ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਕੇ ਗਰੰਟੀ ਦਿੰਦੇ ਹਨ ਕਿ ਕਾਂਗਰਸ 2017 ਦੇ ਆਪਣੇ ਪ੍ਰਦਰਸ਼ਨ ਤੋਂ ਵੀ ਬਿਹਤਰ ਨਤੀਜੇ ਲਿਆਏਗੀ, ਜਦਕਿ ਆਪ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰਦੀ ਨਜ਼ਰ ਆਵੇਗੀ। ਉਨ੍ਹਾਂ ਨੇ ਕਿਹਾ ਕਿ ਕੁਝ ਹੀ ਮਹੀਨਿਆਂ ਵਿੱਚ ਇਹ ਸਾਬਤ ਹੋ ਜਾਵੇਗਾ ਕਿ ਕੌਣ ਸਹੀ ਸੀ ਅਤੇ ਕੌਣ ਗਲਤ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ