Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸੇਵਾ ਕਾਰਜਾਂ ਦੀ ਸ਼ਲਾਘਾ

May 26, 2026 09:32 PM
Rozana Sehaj times
ਅੰਮ੍ਰਿਤਸਰ  : ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਨੇ ਅੱਜ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਧਾਰਮਿਕ ਆਗੂਆਂ ਵਿਚ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਮੁੱਦਿਆਂ ‘ਤੇ ਵਿਸਥਾਰ ਨਾਲ ਗੱਲਬਾਤ ਹੋਈ। ਮੁਲਾਕਾਤ ਦੌਰਾਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਕੀਤੇ ਜਾ ਰਹੇ ਧਾਰਮਿਕ, ਸਮਾਜਿਕ ਅਤੇ ਮਨੁੱਖਤਾ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਕਾਰ ਸੇਵਾ ਦੇ ਮਹੱਤਵਪੂਰਨ ਕਾਰਜ ਨਿਰੰਤਰ ਚੱਲ ਰਹੇ ਹਨ, ਜੋ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਸਿੱਖੀ ਅਤੇ ਸਿੱਖਿਆ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨ ਵੀ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਵੱਲੋਂ ਵਿਧਵਾ ਬੀਬੀਆਂ ਨੂੰ ਰਾਸ਼ਨ ਮੁਹੱਈਆ ਕਰਵਾਉਣ, ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਅਤੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਘੱਟ ਖਰਚੇ ਵਿੱਚ ਟੈਸਟ ਅਤੇ ਇਲਾਜ ਦੀ ਸਹੂਲਤ ਦੇ ਕੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਜੋ ਸਮਾਜ ਲਈ ਇੱਕ ਵੱਡੀ ਸੇਵਾ ਹੈ।ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਮਨਦੀਪ ਸਿੰਘ ਭੋਲੂ, ਗੁਰਪ੍ਰੀਤ ਸਿੰਘ ਢੱਲ, ਸਤਨਾਮ ਸਿੰਘ ਸੱਤਾ, ਚਮਕੌਰ ਸਿੰਘ, ਰਵਿੰਦਰ ਸਿੰਘ ਬੰਟੀ ਅਤੇ ਅਕਾਲੀ ਫੂਲਾ ਸਿੰਘ ਬੁਰਜ ਦੇ ਮੈਨੇਜਰ ਪਰਮਜੀਤ ਸਿੰਘ ਵੀ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼