Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ : ਐਡਵੋਕੇਟ ਧਾਮੀ

May 26, 2026 09:34 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਾਂਚ ਦੇ ਨਾਮ ਹੇਠ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਦੀ ਸੰਵਿਧਾਨਕ ਹਸਤੀ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ੁਰੂ ਤੋਂ ਹੀ ਪੂਰੀ ਸੁਹਿਰਦਤਾ ਅਤੇ ਪਾਰਦਰਸ਼ਤਾ ਨਾਲ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਹੈ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿੱਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿੱਤੀ ਖਾਤਿਆਂ, ਬੈਂਕ ਲੈਣ-ਦੇਣ ਅਤੇ ਸਮੁੱਚੇ ਆਰਥਿਕ ਵੇਰਵਿਆਂ ਦੀ ਮੰਗ ਕਰਨਾ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਕਦੇ ਸਿੱਟ ਆਪਣੇ ਨੁਮਾਇੰਦਿਆਂ ਨੂੰ ਬੈਂਕਾਂ ਵਿੱਚ ਭੇਜ ਕੇ ਖਾਤਿਆਂ ਦੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਦੇ ਪੱਤਰਾਂ ਰਾਹੀਂ ਵਿਸਥਾਰਪੂਰਵਕ ਵਿੱਤੀ ਵੇਰਵੇ ਮੰਗੇ ਜਾ ਰਹੇ ਹਨ। ਹੁਣ ਸਿੱਟ ਵੱਲੋਂ ਨਿੱਜੀ ਚੈਨਲਾਂ ਈਟੀਸੀ ਅਤੇ ਜੀ ਨੈਕਸਟ ਮੀਡੀਆ ਨਾਲ ਬੀਤੇ ਲੰਬੇ ਸਮੇਂ ਦੌਰਾਨ ਗੁਰਬਾਣੀ ਕੀਰਤਨ ਸਬੰਧੀ ਕੀਤੇ ਗਏ ਸਮਝੌਤਿਆਂ ਦੇ ਵੇਰਵੇ ਵੀ ਮੰਗੇ ਗਏ ਹਨ, ਜਿਨ੍ਹਾਂ ਦਾ 328 ਪਾਵਨ ਸਰੂਪਾਂ ਨਾਲ ਕੋਈ ਸੰਬੰਧ ਨਹੀਂ ਬਣਦਾ। ਜਾਂਚ ਟੀਮ ਦੇ ਸਵਾਲ ਅਤੇ ਮਨਮਰਜ਼ੀ ਨਾਲ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਉਹ ਅਸਲ ਜਾਂਚ ਤੋਂ ਹਟ ਕੇ ਕਿਸੇ ਹੋਰ ਮਨਸੂਬੇ ਤਹਿਤ ਕੰਮ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਮਹਿਸੂਸ ਹੁੰਦਾ ਹੈ ਕਿ ਪੰਜਾਬ ਸਰਕਾਰ ਸਿੱਟ ਦੇ ਜ਼ਰੀਏ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਸੰਵਿਧਾਨਕ ਅਧਿਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼੍ਰੋਮਣੀ ਕਮੇਟੀ ਦਾ ਮਾਮਲਾ ਨਹੀਂ, ਸਗੋਂ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਅਤੇ ਅਧਿਕਾਰਾਂ ਨਾਲ ਜੁੜਿਆ ਸੰਵੇਦਨਸ਼ੀਲ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਸਿੱਟ ਆਪਣੇ ਅਧਿਕਾਰਾਂ ਤੋਂ ਬਾਹਰ ਨਾ ਜਾਵੇ ਅਤੇ ਕੇਵਲ 328 ਪਾਵਨ ਸਰੂਪਾਂ ਦੀ ਜਾਂਚ ਤਕ ਹੀ ਸੀਮਤ ਰਹੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼