Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਗਰ ਨਿਗਮ ਚੋਣਾਂ ਦੋਰਾਨ ਹੋਈਆਂ ਝੜਪਾਂ ਅਤੇ ਬੂਥ ਕੈਪਚਰਿੰਗ ਨਿੰਦਣਯੋਗ: ਬੀਬੀ ਜਸਮੀਤ ਕੌਰ ਛੀਨਾ

May 26, 2026 09:36 PM
Rozana Sehaj times
ਦੇਵੀਗੜ੍ਹ : ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਝੜਪਾਂ ਅਤੇ ਹਿੰਸਕ ਘਟਨਾਵਾਂ ਦੀ ਭਰਪੂਰ ਨਿੰਦਾ ਕਰਦਿਆਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਇਸ ਨੂੰ ਲੋਕਤੰਤਰ ਲਈ ਵੱਡਾ ਦੁਖਾਂਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ , ਇੱਟਾਂ-ਰੋੜਿਆਂ ਦੀ ਬਰਸਾਤ ਅਤੇ ਬੂਥ ਕੈਪਚਰਿੰਗ ਵਰਗੀਆਂ ਘਟਨਾਵਾਂ ਬਿਲਕੁਲ ਅਸਵੀਕਾਰਯੋਗ ਹਨ। ਬੀਬੀ ਜਸਮੀਤ ਕੌਰ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, “ਅੱਜ ਨਗਰ ਨਿਗਮ ਚੋਣਾਂ ਦੌਰਾਨ ਕਈ ਥਾਵਾਂ ਤੇ ਝੜਪਾਂ ਹੋਈਆਂ,  ਅਤੇ ਇੱਟਾਂ ਰੋੜੇ ਚੱਲੇ। ਬੂਥ ਕੈਪਚਰਿੰਗ ਦੀਆਂ ਖਬਰਾਂ ਵੀ ਆਈਆਂ ਹਨ। ਇਹ ਸਭ ਇੱਕ ਵੱਡਾ ਦੁਖਾਂਤ ਹੈ। ਚੋਣਾਂ ਲੋਕਤੰਤਰ ਦਾ ਤਿਉਹਾਰ ਹੋਣਾ ਚਾਹੀਦਾ ਹੈ, ਨਾ ਕਿ ਹਿੰਸਾ ਅਤੇ ਧੱਕਾ-ਮੁੱਕੀ ਦਾ ਮੈਦਾਨ।” ਉਨ੍ਹਾਂ ਇਸ ਘਟਨਾ ਨੂੰ ਔਰਤਾਂ ਅਤੇ ਆਮ ਲੋਕਾਂ ਲਈ ਖਾਸ ਤੌਰ ਤੇ ਚਿੰਤਾਜਨਕ ਦੱਸਿਆ। ਉਨ੍ਹਾਂ ਕਿਹਾ, “ਔਰਤਾਂ ਨੂੰ ਡਰਾਉਣ-ਧਮਕਾਉਣ ਵਾਲੀਆਂ ਘਟਨਾਵਾਂ ਨਾਲ ਡਰਨਾ ਨਹੀਂ ਚਾਹੀਦਾ। ਅਸੀਂ ਸਭ ਨੂੰ ਸ਼ਾਂਤੀ ਅਤੇ ਲੋਕਤੰਤਰ ਦੀ ਰਾਖੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ।” ਇਸ ਘਟਨਾ ਨੇ ਖਾਸ ਕਰਕੇ ਮਹਿਲਾ ਵੋਟਰਾਂ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ। ਬਹੁਤੀਆਂ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੂਥ ਤੱਕ ਪਹੁੰਚਣ ਵਿਚ ਮੁਸੀਬਤਾਂ ਆਈਆਂ ਅਤੇ ਹਿੰਸਾ ਕਾਰਨ ਵੋਟ ਪਾਉਣ ਤੋਂ ਡਰ ਲੱਗਿਆ। ਬੀਬੀ ਜਸਮੀਤ ਕੌਰ ਛੀਨਾ ਨੇ ਇਸ ਮੁੱਦੇ ਉਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵੀ ਚਿੰਤਨ ਕਰਨ ਦੀ ਅਪੀਲ ਕੀਤੀ ਹੈ। ਉਹਨਾਂ  ਚੋਣਾਂ ਨੂੰ ਮੁਫ਼ਤ ਅਤੇ ਨਿਰਪੱਖ ਬਣਾਉਣ ਲਈ ਪ੍ਰਸਾਸ਼ਨ ਤੋਂ ਸਖਤੀ ਨਾਲ ਕੰਮ ਲੈਣ ਦੀ ਮੰਗ ਕੀਤੀ ਗਈ ਹੈ। ਬੀਬੀ ਜਸਮੀਤ ਕੌਰ ਛੀਨਾ ਨੇ ਭਰੋਸਾ ਪ੍ਰਗਟ ਕੀਤਾ ਕਿ ਲੋਕ ਇਸ ਹਿੰਸਾ ਤੋਂ ਡਰ ਕੇ ਨਹੀਂ ਸਗੋਂ ਇਸ ਨੂੰ ਰੋਕਣ ਲਈ ਹੋਰ ਵੀ ਵੱਧ ਤਾਕਤ ਨਾਲ ਅੱਗੇ ਵਧਣਗੇ।ਇਸ ਮੌਕੇ ਅਮਰਿੰਦਰ ਸਿੰਘ ਤੁੜ ਕਨਵੀਨਰ ਪੰਜਾਬ ਲਹਿਰ, ਇਕਬਾਲ ਸਿੰਘ ਲਾਹੋਰੀਆ ਸਾਬਕਾ ਜਿਲਾ ਰੋਜ਼ਗਾਰ ਅਫਸਰ, ਅੰਗਰੇਜ ਸਿੰਘ ਸ਼ੇਰਗਿੱਲ ਅਤੇ ਰਾਜਦੀਪ ਸਿੰਘ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ