Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਚੋਣ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ

May 26, 2026 09:42 PM
Rozana Sehaj times

ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਤੇਜ਼ ਗਰਮੀ ਦੇ ਬਾਵਜੂਦ ਵੀ ਇਨ੍ਹਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਵੋਟਰਾਂ ਨੇ ਪੂਰੇ ਉਤਸ਼ਾਹ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਵਿੱਚ ਅੱਜ ਸਵੇਰੇ 8:00 ਵਜੇ ਵੋਟਾਂ ਪੈਣ ਦੀ ਪ੍ਰੀਕ੍ਰਿਆ ਸ਼ੁਰੂ ਹੋਈ ਸੀ ਜੋ ਸ਼ਾਮ 5:00 ਵਜੇ ਤੱਕ ਨਿਰਵਿਘਨ ਚੱਲੀ। ਇਸ ਦੌਰਾਨ ਇਨ੍ਹਾਂ 3 ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ ਵੋਟਾਂ ਪੈਣ ਦੀ ਕੁੱਲ ਪ੍ਰਤੀਸ਼ਤ 63.5 ਫ਼ੀਸਦੀ ਰਹੀ ਹੈ। ਨਗਰ ਕੌਂਸਲ ਅਤੇ ਨਗਰ ਪੰਚਾਇਤ ਵਾਈਜ ਪਈਆਂ ਵੋਟਾਂ ਦੀ ਪ੍ਰਤੀਸ਼ਤਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ ਕੁੱਲ 57.08 ਫ਼ੀਸਦੀ ਵੋਟਾਂ ਪਈਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਮਜੀਠਾ ਵਿੱਚ 62 ਫ਼ੀਸਦੀ ਅਤੇ ਨਗਰ ਕੌਂਸਲ ਰਮਦਾਸ ਵਿੱਚ 77.33 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਰਈਆ ਵਿੱਚ ਕੁੱਲ 53.06 ਪੋਲਿੰਗ ਫ਼ੀਸਦੀ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੇ ਬੈਲਟ ਬਕਸਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ ਅਤੇ 29 ਮਈ 2026 ਨੂੰ ਨਿਰਧਾਰਿਤ ਗਿਣਤੀ ਸਥਾਨਾਂ ਉੱਪਰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਛਾਂ-ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਏਨੀਂ ਗਰਮੀ ਦੇ ਬਾਵਜੂਦ ਵੀ ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ ਜਿਸ ਲਈ ਉਹ ਸਮੂਹ ਵੋਟਰਾਂ ਦੇ ਧੰਨਵਾਦੀ ਹਨ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦਾ ਵੀ ਚੋਣ ਪ੍ਰੀਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ‘ਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਦੇ ਮਹੌਲ ਵਿੱਚ ਅਜ਼ਾਦਾਨਾਂ, ਨਿਰਪੱਖ ਅਤੇ ਤਰੁੱਟੀ ਰਹਿਤ ਮੁਕੰਮਲ ਕਰਨ ਲਈ ਸਮੂਹ ਚੋਣ ਅਮਲੇ, ਸੁਰੱਖਿਆ ਅਮਲੇ ਦਾ ਵੀ ਧੰਨਵਾਦ ਕੀਤਾ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼