Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਰਿਵਾਰ ਸਮੇਤ ਆਮ ਵੋਟਰ ਦੀ ਤਰ੍ਹਾਂ ਵੋਟ ਪਾਈ

May 26, 2026 09:45 PM
Rozana Sehaj times

ਜੰਡਿਆਲਾ ਗੁਰੂ/ਅੰਮ੍ਰਿਤਸਰ :  ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਵੇਰੇ ਜੰਡਿਆਲਾ ਗੁਰੂ ਵਿਖੇ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਮ ਵੋਟਰਾਂ ਦੀ ਤਰ੍ਹਾਂ ਪਰਿਵਾਰ ਸਮੇਤ ਲਾਈਨ ਵਿੱਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਵਾਰਡ ਨੰਬਰ 1 ਦੇ ਪੋਲਿੰਗ ਬੂਥ `ਤੇ ਆਪਣੀ ਵੋਟ ਪਾਈ ਅਤੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਨਾਗਰਿਕ ਦਾ ਵੋਟ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਸਗੋਂ ਲੋਕਤੰਤਰ ਪ੍ਰਤੀ ਸਾਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਲੋਕ ਲੋਕਤੰਤਰਿਕ ਪ੍ਰਕਿਰਿਆ ਵਿੱਚ ਪੂਰਾ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਖੂਬਸੂਰਤੀ ਹਨ ਅਤੇ ਹਰ ਇੱਕ ਵੋਟਰ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਮਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਚੋਣ ਡਿਊਟੀ ‘ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਵੀ ਸਰਾਹਨਾ ਕੀਤੀ ਅਤੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼