Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ - ਡਿਪਟੀ ਕਮਿਸ਼ਨਰ

May 27, 2026 06:19 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਦੇ ਸਬੰਧ ਵਿੱਚ ਜ਼ਿਲ੍ਹਾ ਅੰਮਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜਿਲ੍ਹੇ ਵਿੱਚ 55 ਵਾਧੂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, 2 ਸੁਪਰਵਾਈਜ਼ਰ, 5 ਜਿਲ੍ਹਾ ਲੈਵਲ ਮਾਸਟਰ ਟ੍ਰੇਨਰ ਅਤੇ 2134 ਬੀ.ਐੱਲ.ਓਜ਼ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ। ਡਰਾਫਟ ਵੋਟਰ ਸੂਚੀ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 20 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਜਾਵੇਗੀ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼