Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਕੂਲ ਪ੍ਰਬੰਧਕ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ : ਆਰ.ਟੀ.ਓ. ਗੁਪਤਾ

May 27, 2026 06:35 PM
Rozana Sehaj times

ਅੰਮ੍ਰਿਤਸਰ : ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ, ਅੰਮ੍ਰਿਤਸਰ ਨੇ ਕਿਹਾ ਹੈ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਸਕੂਲਾਂ ਅਤੇ ਟਰਾਂਸਪੋਰਟ ਆਪਰੇਟਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਆਰ.ਟੀ.ਓ. ਨੇ ਕਿਹਾ ਕਿ ਸਾਰੇ ਸਕੂਲ ਪ੍ਰਬੰਧਕਾਂ, ਸਕੂਲ ਬੱਸ ਠੇਕੇਦਾਰਾਂ ਅਤੇ ਆਪਰੇਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲੀ ਬੱਚਿਆਂ ਨੂੰ ਲਿਜਾਣ ਵਾਲਾ ਹਰ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀਆਂ ਸਾਰੀਆਂ ਸ਼ਰਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਸੁਰੱਖਿਅਤ, ਅਧਿਕਾਰਤ ਅਤੇ ਸਾਰੇ ਨਿਯਮਾਂ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧ ਜਿਵੇਂ ਕਿ ਵੈਧ ਪਰਮਿਟ, ਫਿਟਨੈੱਸ ਸਰਟੀਫਿਕੇਟ, ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐੱਸ. ਸਿਸਟਮ, ਅੱਗ ਬੁਝਾਉਣ ਵਾਲੇ ਯੰਤਰ, ਫਰਸਟ ਏਡ ਸੁਵਿਧਾਵਾਂ ਅਤੇ ਹੋਰ ਨਿਰਧਾਰਤ ਸੁਰੱਖਿਆ ਉਪਕਰਣ ਯਕੀਨੀ ਬਣਾਏ ਜਾਣ। ਮਾਪਿਆਂ ਨੂੰ ਅਪੀਲ ਕਰਦਿਆਂ ਆਰ.ਟੀ.ਓ. ਨੇ ਕਿਹਾ ਕਿ ਉਹ ਸਿਰਫ਼ ਸਹੂਲਤ ਦੇ ਲਈ ਆਪਣੇ ਬੱਚਿਆਂ ਨੂੰ ਗੈਰ-ਅਧਿਕਾਰਤ, ਓਵਰਲੋਡ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿੱਚ ਨਾ ਭੇਜਣ, ਕਿਉਂਕਿ ਇਸ ਨਾਲ ਬੱਚਿਆਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋ ਸਕਦਾ ਹੈ। ਮਾਪਿਆਂ ਨੂੰ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਸਕੂਲ ਟਰਾਂਸਪੋਰਟ ਪ੍ਰਬੰਧਨ ਜਾਂ ਠੇਕੇਦਾਰ ਵੱਲੋਂ ਕੋਈ ਉਲੰਘਣਾ ਜਾਂ ਲਾਪਰਵਾਹੀ ਕੀਤੀ ਜਾਂਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਆਰ.ਟੀ.ਓ. ਨੇ ਅੱਗੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਅਤੇ ਟਰਾਂਸਪੋਰਟ ਆਪਰੇਟਰ ਇਸ ਸਮੇਂ ਦੌਰਾਨ ਸਾਰੀਆਂ ਕਮੀਆਂ ਨੂੰ ਦੂਰ ਕਰਨ ਅਤੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਆਪਣੇ ਵਾਹਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਪੂਰੀ ਤਰ੍ਹਾਂ ਯੋਗ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਕੂਲ ਖੁੱਲ੍ਹਣ ਤੋਂ ਬਾਅਦ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਜਾਵੇਗੀ ਅਤੇ ਮੋਟਰ ਵਹੀਕਲ ਐਕਟ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਗੈਰ-ਅਨੁਕੂਲ ਵਾਹਨਾਂ ਦੇ ਚਲਾਨ ਕੀਤੇ ਜਾਣਗੇ ਅਤੇ ਕਾਨੂੰਨ ਅਨੁਸਾਰ ਉਹਨਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ। ਖੇਤਰੀ ਟਰਾਂਸਪੋਰਟ ਅਫ਼ਸਰ ਨੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲੀ ਬੱਚਿਆਂ ਲਈ ਸੁਰੱਖਿਅਤ ਅਤੇ ਭਰੋਸੇਯੋਗ ਆਵਾਜਾਈ ਯਕੀਨੀ ਬਣਾਉਣ ਲਈ ਸਾਂਝੇ ਤੌਰ ‘ਤੇ ਯਤਨ ਕਰਨ ਅਤੇ ਇਸ ਮਹੱਤਵਪੂਰਨ ਜਨ ਸੁਰੱਖਿਆ ਮੁਹਿੰਮ ਵਿੱਚ ਵਿਭਾਗ ਦਾ ਸਹਿਯੋਗ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼