Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡੀਜ਼ਲ ਦੀਆਂ ਵੱਧ ਦੀਆਂ ਕੀਮਤਾਂ ਨੇ ਖੇਤੀ ਨੂੰ ਕੀਤਾ ਘਾਟੇ ਦਾ ਸੌਦਾ, ਕਿਸਾਨਾਂ ਲਈ ਘਟੋ ਘਟ ਸਮਰੱਥਨ ਮੁੱਲ ਮੁੜ ਤੈਅ ਕਰੇ ਕੇਂਦਰ ਸਰਕਾਰ : ਦਵਿੰਦਰ ਸਿੰਘ ਸ਼ੇਖੋਂ

May 27, 2026 06:41 PM
Rozana Sehaj times
ਮੌਹਾਲੀ : ਮਿਸਲ ਸਤਲੁਜ ਜਥੇਬੰਦੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸ਼ੇਖੋਂ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਖੇਤੀਬਾੜੀ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੀ ਲਾਗਤ ਵਿੱਚ ਡੀਜ਼ਲ ਸਭ ਤੋਂ ਵੱਡੇ ਖਰਚਿਆਂ ਵਿੱਚੋਂ ਇੱਕ ਹੈ, ਪਰ ਇਸਦੇ ਬਾਵਜੂਦ 2026 ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਪੁਰਾਣੀਆਂ ਡੀਜ਼ਲ ਕੀਮਤਾਂ ਦੇ ਆਧਾਰ ‘ਤੇ ਤੈਅ ਕਰ ਦਿੱਤੇ ਗਏ ਹਨ, ਜੋ ਕਿਸਾਨਾਂ ਨਾਲ ਵੱਡੀ ਬੇਇਨਸਾਫ਼ੀ ਹੈ। ਸਰਦਾਰ ਸ਼ੇਖੋਂ ਨੇ ਕਿਹਾ ਕਿ ਕਮਿਸ਼ਨ ਫਾਰ ਐਗਰੀਕਲਚਰ ਕਾਸਟ ਐਂਡ ਪ੍ਰਾਈਸਿਜ਼ (CACP) ਵੱਲੋਂ ਫਸਲਾਂ ਦੇ ਭਾਅ ਨਿਰਧਾਰਤ ਕਰਦੇ ਸਮੇਂ ਖੇਤੀ ਨਾਲ ਜੁੜੇ ਸਾਰੇ ਖਰਚਿਆਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟਰੈਕਟਰਾਂ, ਟਿਊਬਵੈੱਲਾਂ ਅਤੇ ਹੋਰ ਖੇਤੀ ਮਸ਼ੀਨਰੀ ਨੂੰ ਚਲਾਉਣ ਲਈ ਡੀਜ਼ਲ ਦੀ ਵੱਡੇ ਮਾਤਰਾ ਵਿੱਚ ‘ਲੋੜ ਪੈਂਦੀ ਹੈ ਅਤੇ ਡੀਜ਼ਲ ਦੇ ਵਧੇ ਹੋਏ ਰੇਟਾਂ ਨੇ ਕਿਸਾਨਾਂ ਦੀ ਆਮਦਨ ਅਤੇ ਆਰਥਿਕ ਹਾਲਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਪਾਸੇ ਕੇਂਦਰ ਸਰਕਾਰ ਲਗਾਤਾਰ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦਾ ਵਾਜਬ ਮੁੱਲ ਦੇਣ ਤੋਂ ਮੁਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਿਦੇਸ਼ਾਂ ਦੀ ਤਰ੍ਹਾਂ ਕਿਸਾਨਾਂ ਲਈ ਸਬਸਿਡੀ ਵਾਲਾ ਡੀਜ਼ਲ ਉਪਲਬਧ ਕਰਵਾਏ ਜਾਂ ਫਿਰ ਵਧੀਆਂ ਹੋਈਆਂ ਡੀਜ਼ਲ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਘਟੋ ਘਟ ਸਮਰੱਥਨ ਮੁੱਲ MSP ਦੀ ਮੁੜ ਸਮੀਖਿਆ ਕਰਕੇ ਨਵੇਂ ਭਾਅ ਤੈਅ ਕਰੇ। ਸਰਦਾਰ ਦਵਿੰਦਰ ਸਿੰਘ ਸੇਖੋ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਖੇਤੀਬਾੜੀ ਖੇਤਰ ਹੋਰ ਡੂੰਘੇ ਸੰਕਟ ਵਿੱਚ ਫਸ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਜਥੇਬੰਦੀ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਹਰ ਮੰਚ ‘ਤੇ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।
 
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ