Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਮੰਤਰੀ ਤੀਰਥ ਯਾਤਰਾ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਰਾਗਪੁਰ ਅਤੇ ਇਬਰਾਹੀਮਪੁਰ ਤੋਂ 47ਵੀਂ ਅਤੇ 48ਵੀਂ ਬੱਸ ਅੰਮ੍ਰਿਤਸਰ ਲਈ ਰਵਾਨਾ

May 27, 2026 06:45 PM
Rozana Sehaj times

ਡੇਰਾਬੱਸੀ,(ਸਾਹਿਬਜਾਦਾ ਅਜੀਤ ਸਿੰਘ ਨਗਰ) 27 ਮਈ  (ਮਨਜੀਤ ਕੌਰ) : ਡੇਰਾਬਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ 47ਵੀਂ ਅਤੇ 48ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਬੱਸਾਂ ਪਰਾਗਪੁਰ ਅਤੇ ਇਬਰਾਹੀਮਪੁਰ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ ਸਮੇਤ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਗਈਆਂ ਹਨ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਜਾਣਗੇ। ਇਹ ਯਾਤਰਾ ਅਤੇ ਰਹਿਣ ਸਹਿਣ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਬੰਧਾਂ ਤਹਿਤ ਕਰਵਾਈ ਜਾਵੇਗੀ ਅਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਖਰਚਾ ਨਹੀਂ ਦੇਣਾ ਪਵੇਗਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਹੇਠ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ ਹੈ।
ਵਿਧਾਇਕ ਨੇ ਸ਼ਰਧਾਲੂਆਂ ਨੂੰ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ