Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

May 27, 2026 07:27 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ। ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਮਾਮਲਿਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਦੇ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸਾਂਭ-ਸੰਭਾਲ, ਅਗਨੀਵੀਰਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ, ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਸਕੋ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ