Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

May 27, 2026 07:30 PM
Rozana Sehaj times

ਚੰਡੀਗੜ੍ਹ : ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।” ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।” ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ  ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, "ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ