Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

May 27, 2026 07:34 PM
Rozana Sehaj times

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚਿਆ ਅਤੇ ਖਰੀਦਿਆ ਗਿਆ ਸਾਮਾਨ ਦਾਅਵੇ ਮੁਤਾਬਕ ਸੁਚੱਜੀ ਮਾਤਰਾ ਅਤੇ ਗੁਣਵੱਤਾ ਅਨੁਸਾਰ ਹੋਵੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ