Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

May 27, 2026 07:37 PM
Rozana Sehaj times

ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ - ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 106 ਮਿਤੀ 18-05-2026 ਅਤੇ ਅਸਲਾ ਐਕਟ ਦੀ ਧਾਰਾ 25 (6,7,8) ਅਧੀਨ ਐਫਆਈਆਰ ਨੰਬਰ 110 ਮਿਤੀ 21-05-2026 ਅਧੀਨ ਦੋ ਵੱਖ-ਵੱਖ ਕੇਸ ਦਰਜ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼