Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

May 27, 2026 07:51 PM
Rozana Sehaj times

ਮੂਨਕ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ। ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਜਾਣਿਆ ਤੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ। ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ। ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ। ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ 'ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ 'ਤੇ ਯੋਗ ਕਾਰਵਾਈ ਕਰੇਗੀ।

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ