Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

May 27, 2026 07:58 PM
Rozana Sehaj times

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ 'ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ 'ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ। ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ 'ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14,000 ਦੇਣ ਲਈ ਕਿਹਾ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

 
 

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ