Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕੇਂਦਰ ਸਰਕਾਰ ਲੋਕਾਂ ਨੂੰ ਕੋਈ ਵੱਡੀ ਰਾਹਤ ਦੇਣ ਵਿਚ ਅਸਫ਼ਲ ਰਹੀ : ਹਰਪ੍ਰੀਤ ਸਿੰਘ ਸਿਮਕ

May 27, 2026 08:43 PM
Rozana Sehaj times
ਲੁਧਿਆਣਾ :  ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ  ਕਿ ਦੇਸ਼ ਵਿਚ ਵੱਧ ਰਹੀਆਂ ਤੇਲ ਕੀਮਤਾਂ ਤੇ ਡਿੱਗਦੇ ਆਰਥਿਕ ਹਾਲਾਤਾਂ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਨੇ ਘਰਾਂ ਦੇ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤੇ ਹਨ। ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਜਦੋਂ ਵੀ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਇਸ ਦਾ ਸਿੱਧਾ ਅਸਰ ਆਵਾਜਾਈ, ਖੇਤੀਬਾੜੀ, ਰੋਜ਼ਮਰਾ ਦੀਆਂ ਵਸਤਾਂ ਤੇ ਛੋਟੇ ਕਾਰੋਬਾਰਾਂ 'ਤੇ ਪੈਂਦਾ ਹੈ। ਅੱਜ ਦੇਸ਼ ਦਾ ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਮੱਧ ਵਰਗ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਸਹਿ ਰਿਹਾ ਹੈ, ਪਰ ਕੇਦਰ ਸਰਕਾਰ ਲੋਕਾਂ ਨੂੰ ਕੋਈ ਵੱਡੀ ਰਾਹਤ ਦੇਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਰਗੇ ਖੇਤੀਬਾੜੀ ਪ੍ਰਧਾਨ ਸੂਬੇ 'ਚ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ ਦੀ ਲਾਗਤ ਹੋਰ ਵਧ ਗਈ ਹੈ। ਪਹਿਲਾਂ ਹੀ ਕਰਜ਼ੇ ਅਤੇ ਘੱਟ ਆਮਦਨ ਨਾਲ ਜੂਝ ਰਹੇ ਕਿਸਾਨ ਲਈ ਇਹ ਹਾਲਾਤ ਹੋਰ ਵੀ ਚਿੰਤਾਜਨਕ ਬਣਦੇ ਜਾ ਰਹੇ ਹਨ। ਜੇਕਰ ਸਰਕਾਰ ਨੇ ਸਮੇਂ ਸਿਰ ਠੋਸ ਕਦਮ ਨਾ ਚੁੱਕੇ, ਤਾਂ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਤੇ ਬੇਰੁਜ਼ਗਾਰੀ ਹੋਰ ਵੱਡਾ ਸੰਕਟ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਲੋਕ-ਹਿਤੈਸ਼ੀ ਨੀਤੀਆਂ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਤੇਲ 'ਤੇ ਲੱਗਦੇ ਟੈਕਸਅਤੇ ਵੈਟ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਵੇ ਅਤੇ ਖੇਤੀਬਾੜੀ ਤੇ ਛੋਟੇ ਕਾਰੋਬਾਰਾਂ ਲਈ ਖਾਸ ਆਰਥਿਕ ਪੈਕੇਜ ਜਾਰੀ ਕਰੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ