Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੰਜਾਬ ਨੂੰ ਮੁੜ ਲੀਹ ਤੇ ਲਿਆਉਣ ਲਈ ਜਾਤ-ਪਾਤ ਦਾ ਵਿਤਕਰਾ ਮਿਟਾਕੇ ਭਾਈਚਾਰਕ ਸਾਂਝ ਨੂੰ ਵਧਾਉਣ ਦੀ ਲੋੜ : ਬਾਪੂ ਤਰਸੇਮ ਸਿੰਘ

May 27, 2026 08:53 PM
Rozana Sehaj times
ਅਜਨਾਲਾ: ਅੱਜ ਅਜਨਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚਰਨਜੀਤ ਸਿੰਘ ਗਾਲਿਬ ਦੀ ਅਗਵਾਈ ਹੇਠ ਵਿਸ਼ਾਲ ਸਿਆਸੀ ਪੰਥਕ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਪੰਥਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਮੁੜ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਲਈ ਲੋਕਾਂ ਨੂੰ ਜਾਤ-ਪਾਤ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਰਿਹਾਈ ਅਤੇ ਪੰਥਕ ਏਕਤਾ ਲਈ ਡੱਟ ਕੇ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਅੰਤ ਵਿੱਚ ਚਰਨਜੀਤ ਸਿੰਘ ਗਾਲਿਬ ਵੱਲੋਂ ਕਾਨਫ਼ਰੰਸ ਵਿੱਚ ਪਹੁੰਚੀ ਸਮੂਹ ਸੰਗਤ, ਇਲਾਕਾ ਨਿਵਾਸੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਕਰਨ ਸਿੰਘ ਰਿਆੜ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਭਾਈ ਜੁਗਰਾਜ ਸਿੰਘ ਲਾਲਾਨੰਗਲ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਭਾਈ ਦਲਜੀਤ ਸਿੰਘ ਮਿਆਦੀਆਂ ਹਲਕਾ ਇੰਚਾਰਜ ਰਾਜਾਸਾਂਸੀ, ਭਾਈ ਦਯਾ ਸਿੰਘ ਜੀ, ਭਾਈ ਬਲਦੇਵ ਸਿੰਘ ਜੱਲੂਪੁਰ, ਸ੍ਰ ਰਛਪਾਲ ਸਿੰਘ ਤੋਂ ਇਲਾਵਾ ਸ੍ਰ ਗੁਲਜਾਰ ਸਿੰਘ ਖਾਸਾ, ਭਾਈ ਸੁਰਜੀਤ ਸਿੰਘ ਕੋਟਲੀ, ਭਾਈ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਲਾਡੀ ਨਿੱਝਰ, ਸ੍ਰ ਦਲਬੀਰ ਸਿੰਘ ਲਸ਼ਕਰੀ ਨੰਗਲ, ਸ੍ਰ ਗੁਰਵਿੰਦਰ ਸਿੰਘ ਝੰਡੇਰ, ਡਾਕਟਰ ਮੇਜਰ ਸਿੰਘ ਬੱਲੜਵਾਲ, ਸ੍ਰ ਨਿਰਭੈ ਸਿੰਘ ਢਿਲੋਂ, ਭਾਈ ਕੁਲਵਿੰਦਰ ਸਿੰਘ ਵਡਾਲੀ, ਬੀਬੀ ਸ਼ਿੰਦਰ ਕੌਰ ਜੀ, ਗੁਰਜਿੰਦਰ ਸਿੰਘ ਤੇ ਪ੍ਰਗਟ ਸਿੰਘ ਆਦਿ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼