Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡੀ.ਸੀ. ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਨੋਡਲ ਅਫ਼ਸਰ ਨਿਯੁਕਤ

May 27, 2026 08:55 PM
Rozana Sehaj times
ਸ਼ਹੀਦ ਭਗਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸ਼੍ਰੀ ਔਲਖ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ। ਸ਼੍ਰੀ ਔਲਖ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਵੱਲੋਂ ਸਾਰੀਆਂ ਨੋਡਲ ਟੀਮਾਂ ਦੇ ਕੰਮਕਾਜ ਅਤੇ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਇੱਕ ਸਮਰਪਿਤ ਹੈਲਪ ਡੈਸਕ ਅਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਜਾਵੇਗਾ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ