Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Delhi

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ: ਹਰਮੀਤ ਸਿੰਘ ਕਾਲਕਾ

May 27, 2026 08:59 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰ ਔਖੇ ਸਮੇਂ ਦੌਰਾਨ ਸੰਗਤ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਡੱਟ ਕੇ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੀ ਸੋਚ, ਸਿਧਾਂਤਾਂ ਅਤੇ ਪੰਥਕ ਸੇਵਾਵਾਂ ਪ੍ਰਤੀ ਲਗਾਤਾਰ ਵਧ ਰਿਹਾ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਵਾਰਡ ਨੰਬਰ 46 ਤੋਂ ਸਰਦਾਰ ਅਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕੀਤੀ। ਘਰ-ਘਰ ਲੰਗਰ ਅਤੇ ਰਾਸ਼ਨ ਪਹੁੰਚਾਉਣ ਤੋਂ ਲੈ ਕੇ ਮੁਫ਼ਤ ਡਾਇਲਸਿਸ, ਸਸਤੀ ਦਵਾਈਆਂ, ਐਮਆਰਆਈ, ਸੀਟੀ ਸਕੈਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾ ਕੇ ਕਮੇਟੀ ਨੇ ਹਜ਼ਾਰਾਂ ਪਰਿਵਾਰਾਂ ਲਈ  ਸੇਵਾ ਨਿਭਾਈ। ਉਨ੍ਹਾਂ ਦੱਸਿਆ ਕਿ ਪਹਿਲੇ ਸਾਲ 4 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਸੀ, ਜਦਕਿ ਪਿਛਲੇ ਸਾਲ 15 ਹਜ਼ਾਰ ਤੋਂ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਇਸ ਸਾਲ ਇਸ ਗਿਣਤੀ ਵਿੱਚ ਹੋਰ ਵੱਡਾ ਵਾਧਾ ਹੋਣ ਦੀ ਉਮੀਦ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦ੍ਰਿੜਤਾ ਨਾਲ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਸਿਧਾਂਤਾਂ, ਕੌਮੀ ਅਸੂਲਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦਿੰਦਾ ਰਹੇਗਾ ਅਤੇ ਕਿਸੇ ਵੀ ਹਾਲਤ ਵਿੱਚ ਪੰਥਕ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਆਗੂ ਅਤੇ ਵਰਕਰ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਅਤੇ ਪੰਥਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣਗੇ।

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ