Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇ ਰਹੇ ਪਹਿਲ : ਮੁੱਖ ਖੇਤੀਬਾੜੀ ਅਫ਼ਸਰ

May 27, 2026 09:07 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦਾ ਧਰਤੀ ਹੇਠਲਾ ਪਾਣੀ ਦਿਨ ਪ੍ਰਤੀ ਦਿਨ ਚਿੰਤਾਜਨਕ ਪੱਧਰ ਤੇ ਹੇਠਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਡਾ. ਸ਼ੁਭਕਰਨ ਸਿੰਘ, ਬਲਾਕ ਖੇਤੀਬਾੜੀ ਅਫਸਰ ਅਤੇ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਸੁਹਾਣਾ)ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਲਵਰਿੰਦਰ ਸਿੰਘ ਮੁੰਡੀ, ਪਿੰਡ ਸਿੱਲ ਨੇ ਆਪਣੇ ਖੇਤਾਂ ਵਿੱਚ ਤੱਰ-ਵਤੱਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ। ਇਸ ਤੱਰ-ਵਤੱਰ ਵਿਧੀ ਨਾਲ ਝੋਨੇ ਨੂੰ ਪਹਿਲਾ ਪਾਣੀ 21 ਦਿਨ ਤੇ ਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਜਿਸ ਨਾਲ 15-20% ਪਾਣੀ ਦੀ ਬਚਤ ਹੁੰਦੀ ਹੈ ਅਤੇ 10- 12% ਜ਼ਿਆਦਾ ਰੀਚਾਰਜ ਹੁੰਦਾ ਹੈ, ਜਿਸ ਨਾਲ ਜਮੀਨੀ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਤੋਂ ਬਚਤ ਹੁੰਦੀ ਹੈ। ਲਵਰਿੰਦਰ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਕਾਰਨ ਮਜਦੂਰਾਂ ਦੀ ਲੋੜ ਬਹੁਤ ਘੱਟ ਪੈਂਦੀ ਹੈ ਅਤੇ ਅਗਲੀ ਫਸਲ ਕਣਕ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨਾਂ ਪਾਸ ਸਿੱਧੀ ਬਿਜਾਈ ਦੀ ਨਵੀਨਤਮ ਅਡਵਾਂਸ ਸਪਿੱਟ ਸੀਡਰ ਮਸ਼ੀਨ ਮੌਜੂਦ ਹੈ। ਸੋ ਜਿਸ ਕਿਸੇ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕਿਰਾਏ ਤੇ ਕਰਵਾਉਣੀ ਹੋਵੇ, ਉਹ ਉਨ੍ਹਾਂ ਦੇ ਮੋਬਾਇਲ ਨੰ 9876647049 ਤੇ ਸੰਪਰਕ ਕਰ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਵਿਭਾਗ ਪਾਸ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਉਣ ਤਾਂ ਜੋ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਸਕੇ।

 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ