Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਏ.ਡੀ.ਸੀ. ਵੱਲੋਂ ਸ਼ਾਈਨ ਵੀਜ਼ਾ ਕੰਸਲਟੈਂਸੀ ਮੋਹਾਲੀ ਦਾ ਲਾਇਸੰਸ ਰੱਦ

May 27, 2026 09:11 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਸ਼ਾਈਨ ਵੀਜ਼ਾ ਕੰਸਲਟੈਂਸੀ, ਸੀ ਪੀ 67, ਇੰਪੀਰੀਅਲ ਟਾਵਰ, ਸੈਕਟਰ 67, ਮੋਹਾਲੀ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਇਹ ਲਾਇਸੰਸ ਫਰਮ ਦੇ ਮਾਲਕ ਕਰਨਦੀਪ ਸਿੰਘ ਅਤੇ ਪਾਰਟਨਰ ਬਿਕਰਮਦੀਪ ਸਿੰਘ ਨੂੰ ਮੋਹਾਲੀ ਵਿਖੇ ਵੀਜ਼ਾ ਕੰਸਲਟੈਂਸੀ ਦਾ ਕੰਮ ਕਰਨ ਲਈ 6 ਅਗਸਤ 2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 5 ਅਗਸਤ 2029 ਤੱਕ ਸੀ। ਏ.ਡੀ.ਸੀ. ਨੇ ਦੱਸਿਆ ਕਿ ਫਰਮ ਦੇ  ਖਿਲਾਫ ਪੁਲਿਸ ਰਿਕਾਰਡ ਵਿੱਚ ਵੱਖ-ਵੱਖ ਮੁਕੱਦਮੇ ਦਰਜ ਹਨ। ਇਸ ਸਬੰਧੀ ਫਰਮ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਅਤੇ ਮਹੀਨਾਵਾਰ ਰਿਪੋਰਟਾਂ ਮੰਗੀਆਂ ਗਈਆਂ ਸਨ, ਪਰ ਫਰਮ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫਰਮ ਖਿਲਾਫ ਇੱਕ ਸ਼ਿਕਾਇਤ ਵੀ ਪ੍ਰਾਪਤ ਹੋਈ ਹੈ, ਜਿਸ ਦੀ ਜਾਂਚ ਲਈ ਮਾਮਲਾ ਐਸ.ਡੀ.ਐਮ. ਮੋਹਾਲੀ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਨੂੰ ਭੇਜਿਆ ਗਿਆ ਹੈ। ਏ.ਡੀ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇ ਕਿਸੇ ਲਾਇਸੰਸ ਧਾਰਕ ਖਿਲਾਫ ਅਪਰਾਧਿਕ ਮਾਮਲੇ ਦਰਜ ਹੋ ਜਾਣ ਤਾਂ ਸਮਰੱਥ ਅਥਾਰਟੀ ਨੂੰ ਲਾਇਸੰਸ ਰੱਦ ਕਰਨ ਦਾ ਅਧਿਕਾਰ ਹੈ। ਇਸ ਅਧੀਨ ਕਾਰਵਾਈ ਕਰਦਿਆਂ ਫਰਮ ਦਾ ਲਾਇਸੰਸ ਨੰਬਰ 700/ਆਈ.ਸੀ. ਮਿਤੀ 06.08.2024, ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇ ਫਰਮ ਜਾਂ ਇਸਦੇ ਪਾਰਟਨਰਾਂ ਖਿਲਾਫ ਹੋਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦੀ ਪੂਰੀ ਜਿੰਮੇਵਾਰੀ ਫਰਮ ਅਤੇ ਇਸਦੇ ਪਾਰਟਨਰਾਂ ਦੀ ਹੋਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ