Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ

May 27, 2026 09:25 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ ਰਿਹਾ ਹੈ। ਤਾਪਮਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ, ਤੇਜ਼ ਲੂ, ਗਰਮ ਹਵਾਵਾਂ, ਮੀਂਹ, ਹਨੇਰੀਆਂ ਅਤੇ ਝੱਖੜਾਂ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਅਣਕਿਆਸਿਆ ਨੁਕਸਾਨ ਹੋ ਜਾਂਦਾ ਹੈ, ਤੋਂ ਬਚਣ ਲਈ ਸਬੰਧਤ ਮਹਿਕਮਾ ਅਤੇ ਲੋਕ ਜਾਗਰੂਕ ਹੋਣ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇਕ ਵਿਸ਼ੇਸ਼ ਆਦੇਸ਼ ਜਾਰੀ ਕਰ ਕੇ ਸਮੂਹ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਦੇ ਸਮੂਹ ਸੇਵਾਦਾਰਾਂ ਨੂੰ ਜਿਥੇ ਗੁਰਦਆਰਾ ਸਾਹਿਬਾਨ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਹੈ, ਵੱਲ ਸਭ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ `ਤੇ ਚੌਕਸੀ ਨਾਲ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਵਧੇ ਤਾਪਮਾਨ ਕਾਰਨ ਬਿਜਲੀ ਦੀਆਂ ਤਾਰਾਂ ਪਿਘਲ ਜਾਂਦੀਆਂ ਹਨ ਅਤੇ ਜੋੜ ਢਿੱਲੇ ਹੋ ਜਾਣ ਕਾਰਨ ਸ਼ਾਟ ਹੋ ਕੇ ਸਮੁੱਚੇ ਗੁਰੂ ਘਰ ਦਾ ਨੁਕਸਾਨ ਕਰ ਦਿੰਦੀਆਂ ਹਨ ਜਿਥੇ ਸਾਰੇ ਜ਼ਿੰਮੇਵਾਰ ਵਿਅਕਤੀ ਸਰਕਟ ਸ਼ਾਟ ਦਾ ਬਹਾਨਾ ਬਣਾ ਕੇ ਆਪਣੇ ਆਪ ਨੂੰ ਬਰੀ ਕਰ ਲੈਂਦੇ ਹਨ। ਉਨਾਂ ਕਿਹਾ ਕਿ ਵਾਇਰਿੰਗ ਤੇ ਸਵਿੱਚਾਂ ਦਾ ਮੁਆਇਨਾ ਕਰਦੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਜਦੋਂ ਗੁਰੂ ਦਰਬਾਰ ਵਿੱਚ ਬਿਜਲੀ ਦੀ ਲੋੜ ਨਹੀਂ ਹੈ ਉਸ ਵੇਲੇ ਤਾਂ ਮੇਨ ਸਵਿੱਚ ਆਫ਼ ਕਰ ਕੇ ਰਖਣਾ ਚਾਹੀਦਾ ਹੈ। ਪਲਾਸਟਿਕ ਪੱਖੇ ਜ਼ਿਆਦਾ ਚਿਰ ਚਲਦੇ ਨਾ ਰੱਖੇ ਜਾਣ। ਨਿਹੰਗ ਮੁਖੀ ਨੇ ਕਿਹਾ ਕਿ ਕੌਮ ਬਹੁਤ ਖਮਿਆਜ਼ੇ ਭੁਗਤ ਚੁੱਕੀ ਹੈ ਤੇ ਅੱਜ ਵੀ ਇਮਤਿਹਾਨ ਵਿਚੋਂ ਦੀ ਲੰਘ ਰਹੀ ਹੈ। ਸੱਭ ਗੁਰੂਘਰਾਂ ਦੇ ਸੇਵਾਦਾਰਾਂ, ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰੂ ਦਰਬਾਰ ਤੇ ਸੁਖਆਸਨ ਅਸਥਾਨਾਂ ਦਾ ਵਿਸ਼ੇਸ਼ ਧਿਆਨ ਰਖਿਆ ਜਾਵੇ। ਇਨ੍ਹਾਂ ਦਿਨਾਂ ਵਿਚ ਹੀ ਆਮ ਗੁਰੂਘਰਾਂ ਵਿਚ ਸ਼ਰਾਰਤੀ ਅਨਸਰਾਂ, ਨੀਮ ਪਾਗਲ ਲੋਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਛੇੜਛਾੜ ਦੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਮੁੜ ਧਾਰਮਕ ਤੌਰ `ਤੇ ਸਮਾਜਕ ਲੜਾਈਆਂ ਦਾ ਕਾਰਨ ਬਣ ਜਾਂਦੇ ਹਨ। ਕੋਈ ਅਜਿਹਾ ਮੌਕਾ ਨਾ ਦਿਤਾ ਜਾਵੇ ਜਿਸ ਨਾਲ ਸਿਖ ਕੌਮ ਖ਼ਾਲਸਾ ਪੰਥ ਨੂੰ ਕਿਸੇ ਔਖੇ ਹਾਲਾਤ ਨਾਲ ਟਕਰਾਉਣਾ ਪਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼