ਅੰਮ੍ਰਿਤਸਰ : ਗੁਰੂ ਨਗਰੀ ਦੇ ਕੇਂਦਰੀ ਖੇਤਰ ਰਣਜੀਤ ਐਵੀਨਿਊ ਵਿਖੇ 136 ਸਾਲਾ ਪੁਰਾਤਨ ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਅਧਿਆਪਕ ਕਿੱਤੇ ਨਾਲ ਸਬੰਧਿਤ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਤਹਿਤ ਸਾਲ 2005 ’ਚ ਸਥਾਪਿਤ ਕੀਤੀ ਗਈ ਗਈ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਨੂੰ ਉੱਚ ਸਿੱਖਿਆ ਵਿਭਾਗ, ਪੰਜਾਬ ਅਤੇ ਨੈਸ਼ਨਲ ਕੌਂਸਲ ਫ਼ਾਰ ਟੀਚਰ ਐਜ਼ੂਕੇਸ਼ਨ ਵੱਲੋਂ ਨਾਮ ਤਬਦੀਲ ਕਰਕੇ ਹੁਣ ‘ਖ਼ਾਲਸਾ ਕਾਲਜ, ਰਣਜੀਤ ਐਵੀਨਿਊ’ ਦੀ ਮੰਜ਼ੂਰੀ ਦੇ ਦਿੱਤੀ ਗਈ ਹੈ। ਜਿਸ ਕਾਰਨ ਇਹ ਸੂਬੇ ਭਰ ਦਾ ਪਹਿਲਾ ਬੀ. ਐਡ. ਕਾਲਜ ਹੈ, ਜੋ ਭਾਰਤ ਸਰਕਾਰ ਦੀ ਨਵੀਂ ‘ਐਜ਼ੂਕੇਸ਼ਨ ਪਾਲਿਸੀ-2020’ ਤਹਿਤ ਡਿਗਰੀ ਕਾਲਜ ’ਚ ਤਬਦੀਲ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਖੇ ਪਹਿਲਾਂ ਵਿਦਿਆਰਥੀਆਂ ਦੇ ਪੇਸ਼ੇਵਰ ਅਤੇ ਸ਼ਖਸੀਅਤ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹੋਏ ਬੀ. ਐਡ., ਐਮ.ਐਡ., ਆਈ. ਟੀ. ਈ. ਪੀ (ਬੀ.ਏ.-ਬੀ.ਐਡ.), ਆਈ. ਟੀ. ਈ. ਪੀ (ਬੀ. ਐਸ. ਸੀ.-ਬੀ.ਐਡ.) ਅਤੇ 3 ਸਾਲਾ ਬੀ.ਐਡ.-ਐੱਮ. ਐੱਡ. ਇੰਟੀਗ੍ਰੇਟਿਡ ਦੀ ਪੜ੍ਹਾਈ ਪ੍ਰਦਾਨ ਕਰ ਰਿਹਾ ਹੈ ਹੁਣ ਕਾਲਜ ਦਾ ਨਾਮ ਬਦਲਣ ਨਾਲ ਵਿਦਿਆਰਥੀ ਬੀ.ਏ., ਬੀ.ਕਾਮ. ਅਤੇ ਬੀ. ਐੱਸ. ਸੀ., ਪੀ. ਜੀ. ਡੀ. ਸੀ. ਏ. (ਟੀ. ਈ.) ਵਰਗੇ ਕੋਰਸ ਤੇ ਹੋਰ ਵਿਸ਼ਿਆਂ ਦੀ ਵਿੱਦਿਆ ਹਾਸਲ ਕਰ ਸਕਣਗੇ। ਸ: ਛੀਨਾ ਨੇ ਕਿਹਾ ਕਿ ਸਾਲ 2022 ’ਚ ਨੈਕ ਦੁਆਰਾ ‘ਏ’ ਗ੍ਰੇਡ ਨਾਲ ਦੁਬਾਰਾ ਮਾਨਤਾ ਪ੍ਰਾਪਤ ਕਰਨ ਵਾਲੇ ਇਸ ਕਾਲਜ ਦਾ ਉਦੇਸ਼ ਸਮਾਜ ਅਤੇ ਰਾਸ਼ਟਰ ਦੀ ਭਲਾਈ ਲਈ ਕੀਮਤੀ ਮਨੁੱਖੀ ਸਰੋਤ ਨੂੰ ਨਿਖਾਰਨਾ ਹੈ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ ਡਾ. ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਸ: ਰਾਜਬੀਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਸਮੇਤ ਹੋਰ ਕਾਲਜ ਸਟਾਫ਼ ਮੌਜ਼ੂਦ ਸੀ।