Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ : ਸ. ਕਾਹਲਵਾਂ

May 27, 2026 09:47 PM
Rozana Sehaj times
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ 2026 ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਇਸ ਪੰਥਕ ਕਾਨਫਰੰਸ ਵਿਚ ਹਰ ਸੁਹਿਰਦ ਸਿੱਖ ਅਤੇ ਜਥੇਬੰਦੀ ਨੂੰ ਆਪਣੀ ਸ਼ਮੂਲੀਅਤ ਯਕੀਨੀ ਬਨਾਉਣੀ ਚਾਹੀਦੀ ਹੈ। ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਇਸ ਗੰਭੀਰ ਪੰਥਕ ਮਾਮਲੇ ਸਬੰਧੀ ਕੌਮ ਦੀਆਂ ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ ਸੁਹਿਰਦ ਸਿੱਖਾਂ ਵੱਲੋੋਂ ਵੱਡੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਨ ਲਈ ਇਹ ਪੰਥਕ ਇਕੱਠ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪੰਥਕ ਕਾਨਫ਼ਰੰਸ ਲਈ ਸਿੱਖ ਕੌਮ ਦੀਆਂ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ, ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੁਹਿਰਦ ਸਿੱਖ ਨੂੰ ਵੀ ਇਸ ਕੌਮੀ ਇਕੱਠ ਦਾ ਹਿੱਸੇਦਾਰ ਜ਼ਰੂਰ ਬਨਣਾ ਚਾਹੀਦਾ ਹੈ, ਤਾਂ ਜੋ ਸਰਕਾਰਾਂ ਦੀ ਸਿੱਖ ਸੰਸਥਾਵਾਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਨੂੰ ਰੋਕਿਆ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ