Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

May 28, 2026 06:16 PM
Rozana Sehaj times
ਸੰਗਰੂਰ : ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਮੈਂਬਰ ਫ਼ੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਗਗਨ ਜਵੰਧਾ ਟਰੱਕ ਯੂਨੀਅਨ ਪ੍ਰਧਾਨ ਧੂਰੀ, ਚੇਅਰਮੈਨ ਗੁਨਿੰਦਰ ਸਿੰਘ ਮਿੰਕੂ ਜਵੰਧਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਬਾਨ ਤੇ ਬਲਾਕ ਸੰਮਤੀ ਮੈਂਬਰ ਸਹਿਬਾਨ, ਵੱਖ-ਵੱਖ ਸਰਪੰਚਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ