Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੰਨੇ ਦੀ ਫ਼ਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਪਿੰਡ ਪੱਧਰੀ ਮੀਟਿੰਗਾਂ ਰਾਹੀਂ ਰਾਜ ਪੱਧਰੀ ਮੁਹਿੰਮ ਚਲਾਈ ਗਈ

May 28, 2026 06:25 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿੱਚ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਸਮੂਹ ਖੰਡ ਮਿੱਲਾਂ ਦੇ ਅਧਿਕਾਰਤ ਖੇਤਰਾਂ ਵਿੱਚ ਚਲਾਈ ਗਈ। ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਗੰਨਾ ਉਗਾਉਣ ਵਾਲੇ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ‘ਤੇ ਕਿਸਾਨ ਮੀਟਿੰਗਾਂ, ਜਾਗਰੂਕਤਾ ਕੈਂਪ ਅਤੇ ਖੇਤ ਪ੍ਰਦਰਸ਼ਨ ਲਗਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਵਿੱਚ ਦਫ਼ਤਰ ਗੰਨਾ ਕਮਿਸ਼ਨਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਅਤੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਮਾਹਿਰਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖਾਦਾਂ ਦੀ ਵਿਗਿਆਨਕ ਅਤੇ ਲੋੜ ਅਨੁਸਾਰ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਸਮੁੱਚੇ ਪੰਜਾਬ ਵਿੱਚ 259 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 2351 ਗੰਨਾ ਕਾਸ਼ਤਕਾਰਾਂ ਨੇ ਭਾਗ ਲਿਆ। ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੀ ਵਧੇਰੇ ਵਰਤੋਂ ਤੋਂ ਬਚਣ ਅਤੇ ਮਿੱਟੀ ਦੀ ਜਾਂਚ ਅਧਾਰਿਤ ਖਾਦ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ, ਖੇਤੀ ਲਾਗਤ ਵਿੱਚ ਕਮੀ ਅਤੇ ਗੰਨੇ ਦੀ ਪੈਦਾਵਾਰ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਜੈਵਿਕ ਖਾਦਾਂ, ਹਰੀ ਖਾਦ ਅਤੇ ਬਾਇਓ-ਫਰਟੀਲਾਈਜ਼ਰ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਗਿਆ। ਕੇਨ ਕਮਿਸ਼ਨਰ ਪੰਜਾਬ, ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖਾਦਾਂ ਦੀ ਬੇਤਹਾਸਾ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਵਧਦੀ ਹੈ, ਸਗੋਂ ਲੰਬੇ ਸਮੇਂ ਵਿੱਚ ਮਿੱਟੀ ਦੀ ਸਿਹਤ ਅਤੇ ਫ਼ਸਲ ਦੀ ਗੁਣਵੱਤਾ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਸਿਫ਼ਾਰਸ਼ੀ ਮਾਤਰਾ ਅਤੇ ਸਹੀ ਸਮੇਂ ‘ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਨੂੰ ਗੰਨਾ ਕਾਸ਼ਤਕਾਰਾਂ ਵੱਲੋਂ ਉਤਸ਼ਾਹਪੂਰਵਕ ਹੁੰਗਾਰਾ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਪਿੰਡ ਪੱਧਰ ‘ਤੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ। ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਇਲਾਕੇ ਦੇ ਸਹਾਇਕ ਗੰਨਾ ਵਿਕਾਸ ਅਫ਼ਸਰਾਂ, ਖੰਡ ਮਿੱਲ ਅਧਿਕਾਰੀਆਂ ਜਾਂ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ