Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਦੀ ਵੋਟਾਂ ਦੀ ਗਿਣਤੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ

May 28, 2026 06:27 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ 26 ਮਈ ਨੂੰ ਹੋਈਆਂ ਸਥਾਨਕ ਸਰਕਾਰ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਵਾਸਤੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਲਾਲੜੂ, ਬਨੂੜ, ਨਵਾਂਗਾਓਂ ਅਤੇ ਕੁਰਾਲੀ ਲਈ ਅੱਠ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵੀਡੀਓ ਕੈਮਰਿਆਂ ਦੀ ਨਿਗਰਾਨੀ ਹੇਠ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰਾਂ ਵਿੱਚ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਗਿਣਤੀ ਕੇਂਦਰ ਹੇਠ ਲਿਖੇ ਅਨੁਸਾਰ ਹਨ:- ਨਗਰ ਕੌਂਸਲ, ਬਨੂੜ – ਦਫ਼ਤਰ ਮਾਰਕੀਟ ਕਮੇਟੀ, ਬਨੂੜ ਨਗਰ ਕੌਂਸਲ, ਕੁਰਾਲੀ – ਕਮਿਊਨਿਟੀ ਹਾਲ, ਦਫ਼ਤਰ ਨਗਰ ਕੌਂਸਲ, ਕੁਰਾਲੀ ਨਗਰ ਕੌਂਸਲ, ਨਵਾਂਗਾਓਂ – ਸੈਂਚੁਰੀ ਪਬਲਿਕ ਸਕੂਲ, ਕਰੌਰਾਂ, ਨਵਾਂਗਾਓਂ ਨਗਰ ਕੌਂਸਲ, ਜ਼ੀਰਕਪੁਰ – ਕਮਿਊਨਿਟੀ ਸੈਂਟਰ, ਛੱਤ ਨਗਰ ਕੌਂਸਲ, ਡੇਰਾਬੱਸੀ – ਸਰਕਾਰੀ ਕਾਲਜ, ਡੇਰਾਬੱਸੀ ਨਗਰ ਕੌਂਸਲ, ਲਾਲੜੂ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਲੜੂ ਨਗਰ ਨਿਗਮ, ਮੋਹਾਲੀ (ਵਾਰਡ 1 ਤੋਂ 25) – ਕਮਿਊਨਿਟੀ ਸੈਂਟਰ, ਫੇਜ਼-7, ਐਸ.ਏ.ਐਸ. ਨਗਰ ਨਗਰ ਨਿਗਮ, ਮੋਹਾਲੀ (ਵਾਰਡ 26 ਤੋਂ 50) – ਕਮਿਊਨਿਟੀ ਸੈਂਟਰ, ਸੈਕਟਰ-69, ਐਸ.ਏ.ਐਸ. ਨਗਰ ਉਨ੍ਹਾਂ ਅੱਗੇ ਦੱਸਿਆ ਕਿ ਗਿਣਤੀ ਪ੍ਰਬੰਧਾਂ ਸਬੰਧੀ ਰਿਹਰਸਲ ਭਲਕੇ 28 ਮਈ ਨੂੰ ਸਵੇਰੇ 10:00 ਵਜੇ ਨਿਰਧਾਰਿਤ ਕੇਂਦਰਾਂ ‘ਤੇ ਕਰਵਾਈ ਜਾਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਗਿਣਤੀ ਪ੍ਰਕਿਰਿਆ ਦੌਰਾਨ ਕਾਨੂੰਨ ਅਤੇ ਵਿਵਸਥਾ ਸਖ਼ਤੀ ਨਾਲ ਬਣਾਈ ਰੱਖਣ ਅਤੇ ਕਿਸੇ ਵੀ ਗੈਰ-ਅਧਿਕਾਰਤ ਵਿਅਕਤੀ ਨੂੰ ਗਿਣਤੀ ਕੇਂਦਰਾਂ ਨੇੜੇ ਨਾ ਆਉਣ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਏਜੰਟਾਂ ਨੂੰ ਸਹੀ ਪਛਾਣ ਪੱਤਰਾਂ ਸਮੇਤ ਆਪਣੇ ਸਬੰਧਤ ਰਿਟਰਨਿੰਗ ਅਫ਼ਸਰਾਂ ਨਾਲ ਸੰਪਰਕ ਕਰਕੇ ਨਿਯੁਕਤ ਕਰਨ।
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ