Sunday, December 21, 2025

Majha

ਬੇਦਰਦੀ ਨਾਲ ਕੀਤੇ ਤਿੰਨ ਕਤਲ ਅਤੇ ਡਾਕਾ ਮਾਰਦੇ 5 ਜਣੇ ਇਵੇਂ ਆਏ ਕਾਬੂ

June 25, 2021 11:50 AM
SehajTimes

ਗੁਰਦਾਸਪੁਰ, ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ : ਅੱਜ ਤੜਕਸਾਰ ਹੁੰਦੇ ਹੀ ਮਾੜੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ ਤਾਂ ਗੁਰਦਾਸਪੁਰ ਵਿਖੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਅਤੇ ਇਸ ਦੇ ਨਾਲ ਹੀ ਅੰਮ੍ਰਿਤਸਰ ਜਿ਼ਲ੍ਹੇ ਵਿਚ ਨੇ ਪੋਤਰੇ ਨੇ ਦਾਦੇ ਦਾ ਕਤਲ ਕਰ ਦਿਤਾ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 5 ਨੌਜਵਾਨ ਡਾਕਾ ਮਾਰਨ ਦੀ ਤਿਆਰੀ ਕਰਦੇ ਫੜੇ ਗਏ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਥਾਣਾ ਧਾਰੀਵਾਲ 'ਚ ਪੈਂਦੇ ਪਿੰਡ ਫਜੂਪੁਰ 'ਚ ਖੇਤਾਂ 'ਚ ਸੌਂ ਰਹੇ ਦੋ ਨੌਜਵਾਨਾਂ ਦੀ ਅਣਪਛਾਤੇ ਲੋਕਾਂ ਨੇ ਹੱਤਿਆ ਕਰ ਦਿੱਤੀ। ਨੌਜਵਾਨਾਂ ਕੋਲ ਪਏ ਗਮਲਿਆਂ ਨੂੰ ਸਿਰ 'ਤੇ ਮਾਰ ਕੇ ਹੱਤਿਆ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨਾਂ ਕੋਲ ਪਏ ਗਮਲੇ ਨੂੰ ਸਿਰ 'ਚ ਮਾਰ ਕੇ ਹੱਤਿਆ ਕੀਤੀ ਗਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਸਟੀਫਨ ਮਸੀਹ ਤੇ ਸ਼ਾਮ ਲਾਲ ਦੇ ਰੂਪ 'ਚ ਹੋਈ ਹੈ। ਇਹ ਦੋਵੇਂ ਧਾਨ ਦੀ ਰੋਪਾਈ ਦਾ ਕੰਮ ਕਰਦੇ ਸਨ ਤੇ ਰਾਤ ਨੂੰ ਖੇਤ ਕੋਲ ਹੀ ਸਥਿਤ ਸ਼ਮਸ਼ਾਨ ਘਾਟ 'ਚ ਮੰਜ਼ੇ ਲਾ ਕੇ ਸੌਂਦੇ ਸਨ। ਘਟਨਾ ਤੋਂ ਬਾਅਦ ਖੇਤਰ 'ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਇਸੇ ਤਰ੍ਹਾਂ ਅੰਮ੍ਰਿਤਸਰ ਦੇ ਕਸਬਾ ਅਜਨਾਲਾ 'ਚ ਬੀਤੀ ਰਾਤ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ਮੇਰੇ ਚਾਚੇ ਦੇ ਬੇਟੇ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਦਾ ਮੇਰੇ ਦਾਦੇ ਅਜੈਬ ਸਿੰਘ ਨਾਲ ਪਿਛਲੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਕੱਲ੍ਹ ਦੋਵਾਂ ਧਿਰਾਂ 'ਚ ਹੋਏ ਆਪਸੀ ਤਕਰਾਰ ਪਿੱਛੋਂ ਬਜ਼ੁਰਗ ਅਜੈਬ ਸਿੰਘ ਦੇ ਪੋਤਰੇ ਸੰਦੀਪ ਸਿੰਘ ਤੇ ਉਸ ਦੇ ਪਰਿਵਾਰ ਨੇ ਰਲ ਕੇ ਆਪਣੇ ਦਾਦੇ 'ਤੇ ਕਹੀ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਹੈ।
ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਾ ਮਾਰਨ ਦੀ ਤਿਆਰੀ ਵਿੱਚ ਬੇਠੈ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਿਕ ਧਰਮਵੀਰ ਸਿੰਘ, ਗਗਨਦੀਪ ਸਿੰਘ, ਲਵਜੀਤ ਸਿੰਘ, ਹੈਪੀ ਅਤੇ ਹੈਰੀ ਇਹ ਵਿਅਕਤੀ ਡਾਕਾ ਮਾਰਨ ਦੀ ਨੀਅਤ ਨਾਲ ਮਾਰੂ ਹਥਿਆਰਾ ਨਾਲ ਲੈਸ ਹੋ ਕੇ ਫੋਕਲ ਪੁਅਇੰਟ ਦਾਨੇਵਾਲਾ ਵਿੱਚ ਬੇਠੈ ਹਨ। ਜਿਸ 'ਤੇ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਇੰਨਾਂ ਪਾਸੋਂ ਇੱਕ ਮੋਟਰਸਾਇਕਲ ਮਾਰਕਾ ਸਪਲੈਡਰ ਪਰੋ ਬਿਨ੍ਹਾਂ ਨੰਬਰੀ, ਦੋ ਕਿਰਚਾ, ਇੱਕ ਦੇਸੀ ਪਿਸਤੌਲ , 2 ਜਿੰਦਾ ਕਾਰਤੂਸ 12 ਬੋਰ, ਇੱਕ ਰਾਡ ਲੋਹਾ, ਬ੍ਰਾਮਦ ਕਰਕੇ ਮੁਕਦਮੇ ਹਜ਼ਾ ਵਿੱਚ ਜਾਬਤਾ ਅਨੁਸਾਰ ਗ੍ਰਿਫਤਾਰ ਕਰ ਤਫਤੀਸ਼ ਸ਼ੁਰੂ ਕਰ ਦਿਤੀ, ਦੋਸ਼ੀਆਂ ਨੇ ਦੱਸਿਆ ਕਿ ਸਾਡੇ ਨਾਲ ਡਾਕਾ ਮਾਰਨ ਵਿੱਚ 2 ਵਿਅਕਤੀ ਜਗਸੀਰ ਸਿੰਘ ਉਰਫ ਜੱਸੀ ਉਰਫ ਜੱਗੀ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਕਿਸ਼ਨਗੜ ਸੇਧਾਂ ਜਿਲ੍ਹਾਂ ਮਾਨਸਾ ਅਤੇ ਵਿਕਰਾਂਤ ਉਰਫ ਵਿੱਕੀ ਪੁੱਤਰ ਬਲਵੰਤ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜਿਲ੍ਹਾਂ ਮੋਗਾ ਵੀ ਹੈ ਜਿਸ ਤੇ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਮੁਕਦਮੇ ਹਜ਼ਾ ਵਿੱਚ ਜਾਬਤੇ ਅਨੁਸਾਰ ਨਾਜਦ ਕਰਕੇ ਦੋਸ਼ੀ ਵਿਕਰਾਤ ਨੂੰ ਕਾਬੂ ਕਰ ਲਿਆ ਹੈ ਅਤੇ ਦੋਸ਼ੀ ਜਗਸੀਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਤਫਤੀਸ਼ ਦੌਰਾਨ ਹਜੇ ਹੋਰ ਵੀ ਖੁਲਾਸੇ ਹੋਣ ਦੀ ਸਭਾਵਾਨਾ ਹੈ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ