Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਾਲਾ ਜੀ ਟਰਸਟ ਨੇ ਲਾਇਆ ਮੈਡੀਕਲ ਚੈੱਕਅਪ ਕੈਂਪ 

May 28, 2026 06:30 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸੰਤ ਸ਼ਿਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਸੁਨਾਮ ਵੱਲੋਂ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਮੰਤਰਾਲੇ ਦੁਆਰਾ ਮੁਹੱਈਆ ਕਰਵਾਈ ਗਈ ਮੋਬਾਈਲ ਹਸਪਤਾਲ ਵੈਨ ਰਾਹੀਂ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਬਾਲਾ ਜੀ ਟਰੱਸਟ ਦੇ ਮੈਂਬਰ ਗੌਰਵ ਜਨਾਲੀਆ ਨੇ ਦੱਸਿਆ ਕਿ ਮੋਬਾਈਲ ਹਸਪਤਾਲ ਵੈਨ ਰਾਹੀਂ ਵੱਖ-ਵੱਖ ਥਾਵਾਂ ’ਤੇ ਪਹੁੰਚਕੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਨੂੰ ਜਾਰੀ ਰੱਖਦਿਆਂ 131ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲੌਂਗੋਵਾਲ ਦੀ ਅਨਾਜ ਮੰਡੀ ਅਤੇ ਝੁੱਗੀ-ਝੌਂਪੜੀਆਂ ਵਿੱਚ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਮਾਜ ਸੇਵਾ ਨੂੰ ਸਮਰਪਿਤ ਡਾਕਟਰ ਪ੍ਰਭਜੋਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਂਠ ਲਗਾਇਆ ਗਿਆ। ਡਾ. ਪ੍ਰਭਜੋਤ ਢਿੱਲੋਂ ਨੇ ਕਿਹਾ ਕਿ ਗਰਮੀ ਦਾ ਪ੍ਰਕੋਪ ਬਹੁਤ ਵਧਦਾ ਜਾ ਰਿਹਾ ਹੈ, ਅਜਿਹੇ ਵਿੱਚ ਤੁਹਾਨੂੰ ਵੱਧ ਤੋਂ ਵੱਧ ਤਰਲ ਪਦਾਰਥ (ਤਰਲ ਚੀਜ਼ਾਂ) ਹੀ ਪੀਣੇ ਚਾਹੀਦੇ ਹਨ। ਇਸ ਗਰਮੀ ਵਿੱਚ ਨਿੰਬੂ ਪਾਣੀ ਸਭ ਤੋਂ ਫਾਇਦੇਮੰਦ ਹੁੰਦਾ ਹੈ। ਬਹੁਤਾ ਠੰਡਾ ਪਾਣੀ ਪੀਣ ਤੋਂ ਬਚਣਾ ਚਾਹੀਦਾ ਹੈ। ਗੌਰਵ ਜਨਾਲੀਆ ਨੇ ਦੱਸਿਆ ਕਿ ਕੈਂਪ ਦੌਰਾਨ ਸ਼੍ਰੀ ਬਾਲਾ ਜੀ ਟਰੱਸਟ ਵੱਲੋਂ ਬੀ.ਪੀ., ਪਲਸ, ਬੁਖਾਰ ਆਦਿ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼੍ਰੀ ਬਾਲਾ ਜੀ ਟਰੱਸਟ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋੜਵੰਦ ਵਿਅਕਤੀਆਂ ਦੀ ਸੇਵਾ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਨੁੱਖਤਾ ਦੀ ਸੇਵਾ ਪੂਰੀ ਲਗਨ ਨਾਲ ਕਰਦੇ ਰਹਿਣਗੇ। ਇਸ ਮੌਕੇ ਡਾ. ਪ੍ਰਭਜੋਤ ਸਿੰਘ ਢਿੱਲੋਂ, ਸਾਹਿਲ, ਗੋਲੂ ਆਦਿ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ