Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰਾਜਿੰਦਰ ਦੀਪਾ ਨੇ ਮੰਤਰੀ ਅਰੋੜਾ ਦੇ ਸਹਾਇਕ ਦੀ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

May 28, 2026 07:04 PM
ਦਰਸ਼ਨ ਸਿੰਘ ਚੌਹਾਨ

ਕਿਹਾ ਚੋਣ ਕਮਿਸ਼ਨ ਨੇ ਕਾਰਵਾਈ ਨਾ ਕੀਤੀ ਤਾਂ ਜਾਵਾਂਗੇ ਹਾਈਕੋਰਟ

ਅਮਨ ਅਰੋੜਾ ਰਵਨੀਤ ਬਿੱਟੂ ਦੇ ਦੋਸ਼ਾਂ 'ਦਾ ਦੇਵੇ ਜਵਾਬ  
ਸਵਰਗੀ ਅਰੋੜਾ ਦੀ ਖੁਦਕੁਸ਼ੀ ਸਬੰਧੀ ਬਾਰੀਕੀ ਨਾਲ ਜਾਂਚ ਹੋਵੇ ਤਾਂ ਹੋਣਗੇ ਕਈ ਖੁਲਾਸੇ 
ਸੁਨਾਮ  : ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਖਿਲਾਫ ਰਾਜ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਕੇ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਨਗਰ ਕੌਂਸਲ ਚੋਣਾਂ ਦੇ ਦਿਨ ਸੁਨਾਮ ਸ਼ਹਿਰ ਤੋਂ ਬਾਹਰਲਾ ਵਿਅਕਤੀ (ਗੈਰ ਵੋਟਰ ) ਕਿਸ ਹੈਸੀਅਤ ਵਿੱਚ ਪੋਲਿੰਗ ਸਟੇਸ਼ਨ ਕੰਪਲੈਕਸ ਦੇ ਅੰਦਰ ਦਾਖਲ ਹੋਇਆ ?  ਵੀਰਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਨਗਰ ਕੌਂਸਲ ਚੋਣਾਂ ਦੇ ਦਿਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਇੱਕ ਨਿੱਜੀ ਸਹਾਇਕ ਨੇ ਨਿਯਮਾਂ ਨੂੰ ਛਿੱਕੇ ਟੰਗਕੇ ਪੋਲਿੰਗ ਬੂਥ ਕੰਪਲੈਕਸ ਦੇ ਅੰਦਰ ਪ੍ਰਵੇਸ਼ ਕੀਤਾ, ਜੋ ਕਿ ਚੋਣ ਜ਼ਾਬਤੇ ਅਤੇ ਸੁਰੱਖਿਆ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਅਤੇ ਸਬੰਧਿਤ ਅਧਿਕਾਰੀਆਂ ਨੇ ਇਸ ਸ਼ਿਕਾਇਤ 'ਤੇ ਤੁਰੰਤ ਕੋਈ ਠੋਸ ਕਾਰਵਾਈ ਨਾ ਕੀਤੀ, ਤਾਂ ਇਨਸਾਫ਼ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਪਿੱਛੇ ਨਹੀਂ ਹਟਾਂਗੇ। ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਦਾ ਜਵਾਬ ਦਿੰਦਿਆਂ ਆਖਿਆ ਕਿ ਸਾਬਕਾ ਮੰਤਰੀ ਮਰਹੂਮ ਬਾਬੂ ਭਗਵਾਨ ਦਾਸ ਅਰੋੜਾ ਆਪਣੀ ਜ਼ਿੰਦਗੀ ਦੇ ਆਖਰੀ ਸਮੇਂ ਵਿੱਚ ਡਿਪਰੈਸ਼ਨ (ਮਾਨਸਿਕ ਤਣਾਅ)ਦੇ ਦੌਰ ਵਿੱਚੋਂ ਗੁਜ਼ਰ ਰਹੇ ਸਨ। ਉਨ੍ਹਾਂ ਆਖਿਆ ਕਿ ਜੇਕਰ ਇਸ ਸੰਵੇਦਨਸ਼ੀਲ ਮਾਮਲੇ  ਦੀ ਬਾਰੀਕੀ ਨਾਲ ਨਿਰਪੱਖ ਜਾਂਚ ਕਰਵਾਈ ਜਾਂਦੀ ਹੈ, ਤਾਂ ਕਈ ਅਜਿਹੇ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਉਣਗੇ ਜਿਹੜੇ ਕਈ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਸਕਦੇ ਹਨ, ਉਂਜ ਉਨ੍ਹਾਂ ਆਖਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਖੁਦਕੁਸ਼ੀ ਸਬੰਧੀ ਕਥਿਤ ਤੌਰ ਤੇ ਲਗਾਏ ਗਏ ਗੰਭੀਰ ਦੋਸ਼ਾਂ ਦਾ ਜਵਾਬ ਕੈਬਨਿਟ ਮੰਤਰੀ ਅਮਨ ਅਰੋੜਾ ਦੇਕੇ ਸਥਿਤੀ ਨੂੰ ਸਪੱਸ਼ਟ ਕਰਨ ਨਹੀਂ ਤਾਂ ਫਿਰ ਸਮਾਂ ਆਉਣ ਤੇ ਸਾਰੇ ਹਾਲਾਤਾਂ ਨੂੰ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ