Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਫਰੀਦਕੋਟ ਜ਼ਿਲ੍ਹੇ ਵਿੱਚ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ

May 28, 2026 07:24 PM
Rozana Sehaj times

ਕੋਟਕਪੂਰਾ : ਜ਼ਿਲ੍ਹੇ ਵਿੱਚ ਤਿੰਨ ਨਗਰ ਕੌਂਸਲਾਂ ਦੇ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਨਗਰ ਕੌਂਸਲ ਦੀਆਂ 26 ਮਈ ਨੂੰ ਪਈਆਂ ਵੋਟਾਂ ਵਿੱਚ ਜ਼ਿਲ੍ਹੇ ਵਿੱਚ 61.73 ਪ੍ਰਤੀਸ਼ਤ ਵੋਟਾਂ ਪਈਆਂ ਸਨ। ਜਿਵੇਂ ਕਿ ਫਰੀਦਕੋਟ ਵਿੱਚ 53.88 ਫੀਸਦੀ, ਕੋਟਕਪੂਰਾ ਵਿੱਚ 60.86 ਫੀਸਦੀ ਅਤੇ ਜੈਤੋ ਵਿੱਚ ਸਭ ਤੋਂ ਜਿਆਦਾ 70.44 ਫੀਸਦੀ ਵੋਟਾਂ ਪਈਆਂ ਸਨ। ਜਿਲਾ ਚੋਣ ਅਫਸਰ ਮੁਤਾਬਿਕ ਵੋਟਾਂ ਦੀ ਗਿਣਤੀ 29 ਮਈ ਸਵੇਰੇ 8 ਵਜੇ ਬਕਾਇਦਾ ਰੂਪ ਵਿੱਚ ਸ਼ੁਰੂ ਹੋਵੇਗੀ ਅਤੇ ਉਸਦੇ ਸ਼ਾਮ ਤੱਕ ਨਤੀਜੇ ਵੀ ਆ ਜਾਣਗੇ, ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਆਗੂ ਅਤੇ ਦਾਅਵੇਦਾਰ ਦੀ ਆਪੋ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਕੜਾਕੇ ਦੀ ਧੁੱਪ ਅਤੇ ਸਖਤ ਗਰਮੀ ਵਿੱਚ ਘਰ ਘਰ ਜਾ ਕੇ ਵੋਟਾਂ ਮੰਗਣ ਵਾਲੇ ਉਮੀਦਵਾਰਾਂ, ਉਹਨਾਂ ਦੇ ਸਮਰਥਕਾਂ ਅਤੇ ਉਸ ਪਾਰਟੀ ਦੇ ਆਗੂਆਂ ਦੇ ਦਿਲਾਂ ਦੀਆਂ ਧੜਕਣਾ ਤੇਜ ਹੁੰਦੀਆਂ ਜਾ ਰਹੀਆਂ ਹਨ। ਗਿਣਤੀ ਸ਼ੁਰੂ ਹੋਣ ਤੋਂ ਲੈ ਕੇ ਨਤੀਜਿਆਂ ਤੱਕ ਪਹੁੰਚਦਿਆਂ ਸਪੱਸ਼ਟ ਹੋ ਜਾਵੇਗਾ ਕਿ ਤਾਜ ਕਿਸ-ਕਿਸ ਦੇ ਸਿਰ ਸਜੇਗਾ? ਉਹਨਾ ਦੱਸਿਆ ਕਿ 26 ਮਈ ਨੂੰ ਪੋਲਿੰਗ ਤੋਂ ਬਾਅਦ ਬੈਲਟ ਬਕਸਿਆਂ ਨੂੰ ਸਖ਼ਤ ਸੁਰੱਖਿਆ ਹੇਠ ਨਿਰਧਾਰਤ ਸਟਰਾਂਗ ਰੂਮਾਂ ਵਿੱਚ ਸੁਰੱਖਿਅਤ ਢੰਗ ਨਾਲ ਰੱਖਿਆ ਗਿਆ। ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੇ ਇਸ ਸਬੰਧ ਵਿੱਚ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਟਰਾਂਗ ਰੂਮਾਂ ਦੇ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ। ਹਰ ਗਤੀਵਿਧੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮਾਂ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਅਣਅਧਿਕਾਰਤ ਦਾਖਲੇ ’ਤੇ ਸਖ਼ਤ ਪਾਬੰਦੀ ਹੈ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਸਟਰਾਂਗ ਰੂਮਾਂ ਦੀ ਸੁਰੱਖਿਆ ਪੁਲਿਸ ਲਈ ਇੱਕ ਤਰਜੀਹ ਹੈ। ਡੀਐਸਪੀ ਪੱਧਰ ਦੇ ਅਧਿਕਾਰੀ ਨਿੱਜੀ ਤੌਰ ’ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮ ਦੇ ਬਾਹਰ 24 ਘੰਟੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਨੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਪੂਰੀ ਪਾਰਦਰਸ਼ਤਾ ਦਾ ਭਰੋਸਾ ਵੀ ਦਿੱਤਾ ਹੈ। ਫਰੀਦਕੋਟ ਦੇ ਸਰਕਾਰੀ ਬ੍ਰਿਜੇਂਦਰਾ ਕਾਲਜ, ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਅਤੇ ਜੈਤੋ ਦੇ ਯੂਨੀਵਰਸਿਟੀ ਕਾਲਜ ਜੈਤੋ ਵਿੱਚ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਨਤੀਜੇ ਸ਼ਾਮ ਤੱਕ ਆ ਜਾਣਗੇ। ਸ਼ਹਿਰਾਂ ਤੋਂ ਪਿੰਡਾਂ ਤੱਕ, ਗਲੀਆਂ, ਚਾਹ ਦੀਆਂ ਦੁਕਾਨਾਂ ਅਤੇ ਇੰਟਰਨੈੱਟ ਮੀਡੀਆ ਪਲੇਟਫਾਰਮਾਂ ’ਤੇ ਜਿੱਤ ਅਤੇ ਹਾਰ ਦੇ ਹਿਸਾਬ ਲਗਾਏ ਜਾ ਰਹੇ ਹਨ। ਉਮੀਦਵਾਰ ਆਪਣੇ ਸਮਰਥਕਾਂ ਨਾਲ ਇਕੱਠੇ ਬੈਠ ਕੇ ਬੂਥਾਂ ਤੇ ਪਈਆਂ ਵੋਟਾਂ ਦਾ ਹਿਸਾਬ ਕਿਤਾਬ ਲਾਣ ਤੇ ਰੁਜੇ ਹੋਏ ਹਨ, ਕਿਉਂਕਿ ਮੁਕਾਬਲਾ ਇਸ ਵਾਰ ਬੈਲਟ ਪੇਪਰ ’ਤੇ ਅਧਾਰਤ ਹੈ, ਇਸ ਲਈ ਕਿਆਸਾਂ ਦਾ ਬਾਜ਼ਾਰ ਗਰਮ ਹੈ, 29 ਮਈ ਦੀ ਸਵੇਰ ਨੂੰ ਬੈਲਟ ਬਾਕਸ ਖੁੱਲ੍ਹਦੇ ਹੀ, ਇਹ ਸਪੱਸ਼ਟ ਹੋ ਜਾਵੇਗਾ ਕਿ ਜਨਤਾ ਨੇ ਸਥਾਨਕ ਵਿਕਾਸ ਲਈ ਕਿਸ ’ਤੇ ਭਰੋਸਾ ਕੀਤਾ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਗਿਣਤੀ ਵਾਲੇ ਦਿਨ ਸਖ਼ਤ ਪਾਬੰਦੀਆਂ ਲਾਗੂ ਰਹਿਣਗੀਆਂ ਅਤੇ ਜਿੱਤ ਦੇ ਜਲੂਸਾਂ ਦੌਰਾਨ ਆਵਾਜਾਈ ਅਤੇ ਸ਼ਾਂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ