Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ : ਪ੍ਰੋ. ਸਰਚਾਂਦ ਸਿੰਘ ਖਿਆਲਾ

May 28, 2026 08:57 PM
Rozana Sehaj times

ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਦਿੰਦਿਆਂ ਇਸ ਨੂੰ ਪੰਜਾਬ ਦੀ ਰਾਜਨੀਤੀ ਅਤੇ ਪਾਰਟੀ ਸੰਗਠਨ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਲੋਕਧਾਰਾ ਨਾਲ ਜੁੜੇ ਅਤੇ ਮਜ਼ਬੂਤ ਸੰਗਠਨ ਸਮਰੱਥਾ ਵਾਲੇ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਾ ਸਿਰਫ਼ ਹੋਰ ਮਜ਼ਬੂਤ ਹੋਵੇਗੀ, ਸਗੋਂ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਵੀ ਸਿਰਜੇਗੀ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੰਜਾਬ ਦੇ ਉੱਜਵਲ ਭਵਿੱਖ, ਲੋਕ-ਭਲਾਈ ਅਤੇ ਵਿਕਾਸਮੁਖੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਵੇਗੀ।
ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਵੱਲੋਂ ਪਾਰਟੀ ਨੂੰ ਪੰਜਾਬ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਸਥਾਪਿਤ ਕਰਨ ਲਈ ਕੀਤੇ ਗਏ ਅਣਥੱਕ ਯਤਨਾਂ ਅਤੇ ਸੰਗਠਨ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੇ ਮੁਸ਼ਕਲ ਸਿਆਸੀ ਹਾਲਾਤਾਂ ਵਿੱਚ ਵੀ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਰੱਖਦਿਆਂ ਭਾਜਪਾ ਦੇ ਆਧਾਰ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਰਾਸ਼ਟਰ ਹਿਤ, ਲੋਕ-ਕਲਿਆਣ ਅਤੇ ਵਿਕਾਸ ਦੀ ਰਾਜਨੀਤੀ ’ਤੇ ਵਿਸ਼ਵਾਸ ਕਰਦੀ ਆਈ ਹੈ ਅਤੇ ਆਦਰਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਨੇ ਵਿਸ਼ਵ ਪੱਧਰ ’ਤੇ ਨਵੀਂਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਪੰਜਾਬ ਵਿੱਚ ਵੀ ਪਾਰਟੀ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਦਿਆਂ ਵਿਕਾਸ, ਨਿਵੇਸ਼, ਨੌਜਵਾਨਾਂ ਲਈ ਰੋਜ਼ਗਾਰ ਅਤੇ ਸਮਾਜਿਕ ਤੇ ਸਭਿਆਚਾਰਕ ਏਜੰਡੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗੀ।
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨੂੰ ਮਜ਼ਬੂਤ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ” ਦੇ ਸੰਕਲਪ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਾਜਪਾ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਸੂਬੇ ਨੂੰ ਤਰੱਕੀ, ਖ਼ੁਸ਼ਹਾਲੀ ਅਤੇ ਵਿਕਾਸ ਦੀ ਨਵੀਂ ਰਾਹ ’ਤੇ ਲੈ ਕੇ ਜਾਵੇਗੀ।

 
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ