Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

May 28, 2026 09:23 PM
Rozana Sehaj times

ਐਸਏਐਸ ਨਗਰ,  28 ਮਈ (ਸੁਰਜੀਤ ਸਿੰਘ) :  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ। ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ