Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

May 28, 2026 09:28 PM
Rozana Sehaj times
ਚੰਡੀਗੜ੍ਹ,   28 ਮਈ (ਸੁਰਜੀਤ ਸਿੰਘ) :     ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਭਰ ਵਿੱਚ ਪ੍ਰਸਿੱਧ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਸ਼ੋਕ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਡਾ. ਬਸ਼ੀਰ ਬਦਰ ਆਧੁਨਿਕ ਉਰਦੂ ਸਾਹਿਤ ਦੇ ਅਜਿਹੇ ਮਹਾਨ ਵਿਦਵਾਨ ਸਨ, ਜਿਨ੍ਹਾਂ ਨੇ ਗ਼ਜ਼ਲ ਸ਼ੈਲੀ ਨੂੰ ਗੁੰਝਲਦਾਰ ਰੂਪਕਾਂ ਤੋਂ ਬਾਹਰ ਕੱਢ ਕੇ ਆਮ ਲੋਕਾਂ ਦੇ ਦਿਲਾਂ ਤੱਕ ਪਹੁੰਚਾਇਆ। ਉਨ੍ਹਾਂ ਅੱਗੇ ਕਿਹਾ ਕਿ ਡਾ. ਬਸ਼ੀਰ ਬਦਰ ਦਾ ਵਿਛੋੜਾ ਭਾਰਤੀ ਸਾਹਿਤ ਵਿੱਚ ਇੱਕ ਸ਼ਾਨਦਾਰ ਯੁੱਗ ਦੇ ਅੰਤ ਦਾ ਸੰਕੇਤ ਹੈ। ਉਨ੍ਹਾਂ ਦੀ ਸ਼ਾਇਰੀ, ਜੋ ਉਨ੍ਹਾਂ ਦੀ ਵਿਲੱਖਣ ਸਾਦਗੀ, ਭਾਵਨਾਤਮਕ ਡੂੰਘਾਈ ਅਤੇ ਮਨੁੱਖੀ ਹਕੀਕਤਾਂ ਦੇ ਪ੍ਰਤੀਬਿੰਬ ਲਈ ਜਾਣੀ ਜਾਂਦੀ ਹੈ, ਵਿਸ਼ਵ ਭਰ ਦੇ ਸ਼ਾਇਰ ਪ੍ਰੇਮੀਆਂ ਦੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਹਿਤ ਪ੍ਰਤੀ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ। ਵਿਸ਼ਵ ਭਰ ਵਿੱਚ ਪ੍ਰਸਿੱਧ ਸ਼ਾਇਰ ਦੇ ਸੋਗ ਵਿੱਚ ਡੁੱਬੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ