Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਜੈਪਾਲ ਸਿੰਘ ਧਾਲੀਵਾਲ ਨੇ ਮਾਊਂਟ ਐਵਰੇਸਟ ਫਤਿਹ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ : ਡੀ.ਸੀ.

May 28, 2026 09:34 PM
Rozana Sehaj times

ਕੋਟਕਪੂਰਾ :- ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਨ ’ਤੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਅਜੈਪਾਲ ਸਿੰਘ ਧਾਲੀਵਾਲ ਅਤੇ ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਜੇਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੈਪਾਲ ਸਿੰਘ ਧਾਲੀਵਾਲ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਦੁਨੀਆ ਦੇ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਫਰੀਦਕੋਟ ਹੀ ਨਹੀਂ, ਸਗੋਂ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ ਸਰੀ ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਖੇ ਰਹਿ ਰਹੇ ਹਨ ਅਤੇ ਪੇਸ਼ੇ ਵਜੋਂ ਬੈਰਿਸਟਰ (ਵਕੀਲ) ਹਨ ਅਤੇ ਕਈ ਸਾਲਾਂ ਤੋਂ ਮਾਊਂਟ ਐਵਰੇਸਟ ਫਤਿਹ ਕਰਨ ਲਈ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ। ਪਿਛਲੇ ਸਾਲ ਵੀ ਉਨ੍ਹਾਂ ਨੇ ਇਸ ਦੀ ਕੋਸ਼ਿਸ਼ ਕੀਤੀ ਸੀ ਪਰ ਸਫਲ ਨਹੀਂ ਹੋਏ ਸਨ। ਇਸ ਸਾਲ 20 ਮਈ 2026 ਨੂੰ ਉਨ੍ਹਾਂ ਨੇ ਸਫਲਤਾਪੂਰਵਕ ਮਾਊਂਟ ਐਵਰੇਸਟ ਦੀ ਚੋਟੀ ਸਰ ਕਰਕੇ ਇਤਿਹਾਸ ਰਚ ਦਿੱਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਮਾਊਂਟ ਐਵਰੇਸਟ ਫਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣੇ ਹਨ, ਜੋ ਕਿ ਪੂਰੇ ਪੰਜਾਬੀ ਭਾਈਚਾਰੇ ਲਈ ਵੀ ਮਾਣ ਦੀ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੀ ਧਾਲੀਵਾਲ ਇਸ ਤੋਂ ਪਹਿਲਾਂ ਵੀ ਦੁਨੀਆ ਦੇ ਕਈ ਪ੍ਰਸਿੱਧ ਪਹਾੜ ਸਫਲਤਾਪੂਰਵਕ ਸਰ ਕਰ ਚੁੱਕੇ ਹਨ ਅਤੇ ਉਹ ਇੱਕ ਸ਼ਾਨਦਾਰ ਮੈਰਾਥਨ ਦੌੜਾਕ ਹੋਣ ਦੇ ਨਾਲ ‘ਆਇਰਨ ਮੈਨ’ ਦਾ ਖਿਤਾਬ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਧਾਲੀਵਾਲ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸੰਦੇਸ਼ ਦਿੰਦੀ ਹੈ ਕਿ ਮਿਹਨਤ ਅਤੇ ਹੌਸਲੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ