Sunday, November 02, 2025

Majha

ਕੋਰੋਨਾ ਰਾਹਤ : ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ

June 25, 2021 11:56 AM
SehajTimes

ਅੰਮ੍ਰਿਤਸਰ : ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਘਟ ਗਿਆ ਹੈ। ਹੁਣ ਰੋਜ਼ਾਨਾ ਕੋਰੋਨਾ ਦੇ ਮਾਮਲੇ ਘਟਨ ਕਾਰਨ ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੁਣ ਐਤਵਾਰ ਦਾ ਕਰਫਿਊ ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਹੁਕਮ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ। ਹੁਣ ਸਾਰੀਆਂ ਦੁਕਾਨਾਂ ਰਾਤ 8 ਵਜੇ ਤੱਕ ਖੁਲ੍ਹਣਗੀਆਂ ਪਰ ਰਾਤ 8 ਵਜੇ ਦੇ ਬਾਅਦ ਕਰਫ਼ਿਊ ਦੇ ਹੁਕਮ ਦੀ ਪਾਲਣਾ ਸਾਰਿਆਂ ਨੂੰ ਕਰਨੀ ਹੋਵੇਗੀ । ਸਿਹਤ ਵਿਭਾਗ ਵੱਲੋਂ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਦੱਸੀ ਜਾ ਰਹੀ ਹੈ, ਜਿਸਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਇਹ ਰਾਹਤ ਦਿੱਤੀ ਹੈ। ਜ਼ਿਲ੍ਹੇ ਦੇ ਵਪਾਰਕ ਸੰਗਠਨਾਂ ਦੇ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਐਤਵਾਰ ਨੂੰ ਵੀ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇl ਜਿਸਨੂੰ ਪ੍ਰਸ਼ਾਸਨ ਨੇ ਪੂਰਾ ਕਰ ਦਿੱਤਾ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ