Saturday, November 14, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Malwa

ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ

May 28, 2026 09:36 PM
Rozana Sehaj times
ਸੰਗਰੂਰ : ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ, ਚੋਰੀਸ਼ੁਦਾ ਮੋਬਾਈਲ ਫੋਨ ਅਤੇ ਨਗਦੀ ਬ੍ਰਾਮਦ ਕਰਾਈ ਗਈ। ਡਾ. ਰਵਜੋਤ ਗਰੇਵਾਲ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 25.05.2026 ਨੂੰ ਅਮਿਤ ਕੁਮਾਰ ਉਰਫ ਅਮਿਤ ਵਾਸੀ ਸੰਗਰੂਰ ਨੇ ਇਤਲਾਹ ਦਿੱਤੀ ਕਿ ਉਹ ਆਪਣੀ ਸਕੂਟਰੀ ਨੰਬਰ ਪੀ.ਬੀ. 13 ਬੀ.ਆਰ 4783 ਮਾਰਕਾ ਜੂਪੀਟਰ 'ਤੇ ਸੁਨਾਮ ਤੋਂ ਘਰ ਸੰਗਰੂਰ ਵਾਪਸ ਆ ਰਿਹਾ ਸੀ ਤਾਂ ਫੋਕਲ ਪੁਆਇੰਟ ਸੁਨਾਮ ਰੋਡ ਸੰਗਰੂਰ ਪਾਸ ਉਸ ਦੇ ਪਿੱਛੋਂ 03 ਨਾਮਲੂਮ ਨੌਜਵਾਨ ਸਪਲੈਡਰ ਪਰ ਆਏ, ਜਿਨ੍ਹਾਂ ਦੇ ਮੂੰਹ ਪਰਨਿਆ ਨਾਲ ਬੰਨੇ ਹੋਏ ਸਨ। ਜਿਨ੍ਹਾਂ ਨੇ ਮੁਦੱਈ ਨੂੰ ਘੇਰ ਕੇ ਉਸਦੀ ਗਰਦਨ ਪਰ ਲੋਹੇ ਦਾ ਦਾਹ ਰੱਖ ਕੇ ਜੇਬ ਵਿੱਚੋਂ ਝਪਟ ਮਾਰ ਕੇ ਉਸਦਾ ਮੋਬਾਈਲ ਫੋਨ ਅਤੇ 6500/- ਰੁਪਏ ਖੋਹ ਲਏ। ਅਮਿਤ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 77 ਮਿਤੀ 26.05.2026 ਅ/ਧ 307,126(2) BNS ਥਾਣਾ ਸਿਟੀ-1 ਸੰਗਰੂਰ ਬਰਖਿਲਾਫ ਨਾਮਲੂਮ ਮੁਲਜ਼ਮਾਂ, ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਕੇਸ ਨੂੰ ਟਰੇਸ ਕਰਨ ਲਈ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਦਲਬੀਰ ਸਿੰਘ ਸਿੱਧੂ, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਸੰਗਰੂਰ ਦੀ ਅਗਵਾਈ ਹੇਠ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਸੰਗਰੂਰ ਦੀਆਂ ਟੀਮਾਂ ਬਣਾ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਮਿਤੀ 26.05.2026 ਨੂੰ ਪ੍ਰਿਤਪਾਲ ਸਿੰਘ ਉਰਫ ਨੋਨਾਂ ਵਾਸੀ ਹਰੇੜੀ ਰੋਡ ਸੰਗਰੂਰ, ਗੁਰਦੀਪ ਸਿੰਘ ਵਾਸੀ ਮਹਿਲਾਂ, ਬਲਜਿੰਦਰ ਸਿੰਘ ਵਾਸੀ ਮਹਿਲਾਂ, ਬੌਬੀ ਸਿੰਘ ਵਾਸੀ ਸੰਗਰੂਰ ਨੂੰ ਨਾਮਜ਼ਦ ਕਰਕੇ ਕਾਬੂ ਕੀਤਾ ਗਿਆ ਅਤੇ ਮਿਤੀ 27.05.2026 ਨੂੰ ਮਨਦੀਪ ਸਿੰਘ ਉਰਫ ਨਿੱਕੂ ਵਾਸੀ ਪ੍ਰੇਮ ਬਸਤੀ ਸੰਗਰੂਰ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ, ਦਾਹ ਲੋਹਾ ਅਤੇ ਖੋਹ ਕੀਤੇ ਮੋਬਾਈਲ ਫੋਨ ਤੇ 2650/- ਰੁਪਏ ਨਗਦ ਬ੍ਰਾਮਦ ਕਰਾਏ ਗਏ।  ਮੁਲਜ਼ਮਾਂ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕਰਨ 'ਤੇ ਪਤਾ ਲੱਗਾ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਉਰਫ ਨੋਨਾ ਅਤੇ ਮਨਦੀਪ ਸਿੰਘ ਉਰਫ ਨਿੱਕੂ ਉਕਤਾਨ ਨੇ ਨਛੱਤਰ ਸਿੰਘ ਵਾਸੀ ਨੱਤ ਪਾਸੋਂ ਮੋਟਰਸਾਈਕਲ, ਮੋਬਾਈਲ ਅਤੇ 1000/- ਰੁਪਏ ਖੋਹ ਕੀਤੇ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 76 ਮਿਤੀ 26.05.2026 ਅ/ਧ 304 BNS ਥਾਣਾ ਸਿਟੀ-1 ਸੰਗਰੂਰ ਦਰਜ ਹੋਇਆ ਸੀ। ਮੁਲਜ਼ਮਾਂ ਨੇ ਮੁਕੱਦਮਾ ਨੰਬਰ 77/2026 ਥਾਣਾ ਸਿਟੀ-1 ਸੰਗਰੂਰ ਦੀ ਵਾਰਦਾਤ ਨੂੰ ਇਸੇ ਚੋਰੀਸ਼ੁਦਾ ਮੋਟਰਸਾਈਕਲ ਨਾਲ ਅੰਜ਼ਾਮ ਦਿੱਤਾ ਸੀ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ