Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ

May 28, 2026 09:47 PM
Rozana Sehaj times

ਜ਼ੀਰਕਪੁਰ : ਜਾਗਰੂਕਤਾ ਅਤੇ ਆਪਸੀ ਸਹਿਯੋਗ ਰਾਹੀਂ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਪਹਿਲਕਦਮੀ ਕਰਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤਰੀ ਦਫ਼ਤਰ ਐਸ.ਏ.ਐਸ. ਨਗਰ ਵੱਲੋਂ ਜ਼ੀਰਕਪੁਰ ਵਿਖੇ ਬਿਲਡਰ ਵੈਲਫੇਅਰ ਐਸੋਸੀਏਸ਼ਨ ਨਾਲ ਇੱਕ ਵਿਚਾਰ-ਵਟਾਂਦਰਾ ਮੀਟਿੰਗ ਕੀਤੀ ਗਈ। ਇਸ ਸੈਸ਼ਨ ਦਾ ਆਯੋਜਨ ਨਿਗਰਾਨ ਇੰਜੀਨੀਅਰ, ਵਾਤਾਵਰਣ, ਇੰਜੀ. ਗੁਰਸ਼ਰਨ ਦਾਸ ਗਰਗ ਅਤੇ ਕਾਰਜਕਾਰੀ ਇੰਜੀਨੀਅਰ ਇੰਜੀ. ਕੰਵਲਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਾਤਾਵਰਣ ਸਬੰਧੀ ਨਿਯਮਾਂ ਨੂੰ ਸਰਲ ਬਣਾਉਣਾ ਅਤੇ ਬਿਲਡਰਾਂ ਨੂੰ ਉਸਾਰੀ ਅਤੇ ਹਾਊਸਿੰਗ ਪ੍ਰੋਜੈਕਟਾਂ ਨਾਲ ਸਬੰਧਤ ਕਾਨੂੰਨੀ ਨਿਯਮਾਂ ਬਾਰੇ ਸੇਧ ਦੇਣਾ ਸੀ। ਅਧਿਕਾਰੀਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੋਰਡ ਦਾ ਮਕਸਦ ਸਿਰਫ਼ ਕਾਨੂੰਨ ਲਾਗੂ ਕਰਨਾ ਹੀ ਨਹੀਂ ਹੈ, ਸਗੋਂ ਬਿਹਤਰ ਤਾਲਮੇਲ ਅਤੇ ਪਾਰਦਰਸ਼ਤਾ ਰਾਹੀਂ ਵਾਤਾਵਰਣ ਪੱਖੀ ਅਤੇ ਟਿਕਾਊ ਸ਼ਹਿਰੀ ਵਿਕਾਸ ਵਿੱਚ ਮਦਦ ਕਰਨਾ ਹੈ। ਮੀਟਿੰਗ ਦੌਰਾਨ, ਸ਼੍ਰੀ ਗਰਗ ਨੇ ਪ੍ਰੋਜੈਕਟਾਂ ਦੀ ਉਸਾਰੀ ਅਤੇ ਉਹਨਾਂ ਦੇ ਚੱਲਣ (ਆਪ੍ਰੇਸ਼ਨਲ) ਦੋਵਾਂ ਪੜਾਵਾਂ ਦੌਰਾਨ ਵਾਤਾਵਰਣ ਕਲੀਅਰੈਂਸ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਹਰੀਸ਼ ਗੁਪਤਾ ਨੇ ਕਿਹਾ, "ਇਹ ਬਿਲਡਰਾਂ ਲਈ ਸੱਚਮੁੱਚ ਇੱਕ ਬਹੁਤ ਹੀ ਸਿੱਖਿਆਦਾਇਕ ਸੈਸ਼ਨ ਸੀ ਅਤੇ ਮੈਨੂੰ ਉਮੀਦ ਹੈ ਕਿ ਇਸ ਨਾਲ ਇਲਾਕੇ ਦੇ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਅਸੀਂ ਦੂਰਅੰਦੇਸ਼ੀ ਸੋਚ ਵਾਲੇ ਚੇਅਰਪਰਸਨ ਮੈਡਮ ਦੇ ਵੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਬਿਲਡਰਾਂ ਵਿਚਕਾਰ ਤਾਲਮੇਲ ਦੀ ਕਮੀ ਨੂੰ ਦੂਰ ਕਰਨ ਲਈ ਇਹ ਪਹਿਲ ਕੀਤੀ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ