Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦੋ ਜੂਨ ਦੇ ਧਰਨੇ ਲਈ ਕਿਸਾਨਾਂ ਚ ਭਾਰੀ ਉਤਸਾਹ ਜਮਹੂਰੀ ਕਿਸਾਨ ਸਭਾ ਵੱਲੋਂ ਤਿਆਰੀਆਂ ਨੂੰ ਲੈ ਕੇ ਮੀਟਿੰਗ

May 28, 2026 09:49 PM
Rozana Sehaj times
ਪਾਤੜਾਂ :  ਜਮਹੂਰੀ ਕਿਸਾਨ ਸਭਾ ਇਕਾਈ ਨਿਆਲ ਦੀ ਮੀਟਿੰਗ ਮਲਕੀਤ ਸਿੰਘ ਨਿਆਲ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਵਿੱਚ ਸੂਬਾ ਕਮੇਟੀ ਦੇ ਫੈਸਲੇ ਤਹਿਤ 2 ਜੂਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਫੌਰੀ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਾਉਣ ਲਈ ਧਰਨਾ ਦੇਣ ਦਾ ਪ੍ਰੋਗਰਾਮ ਤਹਿ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਨਾਲ ਨਾਲ ਕੇਂਦਰ ਸਰਕਾਰ ਵੱਲੋਂ ਡੀਜ਼ਲ ਤੇਲ ਦੇ ਅੰਨੇਵਾਹ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਕਰਾਉਣਾ, ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਾਉਣਾ, ਬੈਂਕਾਂ ਵਿੱਚ ਨਗਦੀ ਦੀ ਨਿਕਾਸੀ ਰੈਗੂਲਰ ਕਰਾਉਣਾ, ਯੂਰੀਆ ਤੇ ਬਾਕੀ ਖਾਦਾਂ ਦੀ ਸਪਲਾਈ ਯਕੀਨੀ ਬਣਾਉਣਾ, ਐਮਐਸਪੀ ਦੀ ਕਾਨੁੰਨੀ ਗਾਰੰਟੀ, ਨਵੇਂ ਹੱਦ ਕਰਜ਼ੇ ਯਕੀਨੀ ਬਣਾਉਣਾ, ਕਿਸਾਨਾਂ ਤੇ ਮਜ਼ਦੂਰਾਂ ਲਈ ਪੈਨਸ਼ਨ ਦਾ ਬੁਢਾਪੇ ਵਿੱਚ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਲਾਗੂ ਕਰਾਉਣਾ ਆਦਿ ਹਨ।ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਪਟਿਆਲ਼ਾ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰ ਕੇ ਹੱਲ ਕਰਾਉਣ ਲਈ ਵੱਖਰਾ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਪ੍ਰਲਾਦ ਸਿੰਘ ਨਿਆਲ, ਹਰੀ ਸਿੰਘ ਦੌਣ ਕਲਾਂ, ਸੁਖਦੇਵ ਸਿੰਘ ਨਿਆਲ, ਦਰਸ਼ਨ ਬੇਲੂਮਾਜਰਾ ਨੇ ਕਿਹਾ ਕਿ ਪਾਤੜਾ ਪ੍ਰਸ਼ਾਸਨ ਟਰੱਕ ਯੂਨੀਅਨ ਪਾਤੜਾਂ ਦਾ ਮਸਲਾ ਫੌਰੀ ਤੌਰ ਤੇ ਹੱਲ ਕਰੇ ਇਸ ਕਾਰਨ ਟਰੱਕ ਉਪਰੇਟਰਾਂ ਵਿੱਚ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ ਜਿਸ ਨਾਲ ਪਾਤੜਾਂ ਸ਼ਹਿਰ ਦਾ ਮਾਹੌਲ ਕਿਸੇ ਵੀ ਸਮੇਂ ਤਨਾਅ ਪੂਰਨ ਹੋ ਸਕਦਾ ਹੈ ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ  ਜੀਤ ਸਿੰਘ, ਚੰਦ ਸਿੰਘ, ਸਰਬਜੀਤ ਸਿੰਘ,  ਛੋਟਾ ਸਿੰਘ,ਬਲਜੀਤ ਸਿੰਘ ਤੇ ਛੋਟਾ ਪ੍ਰੇਮੀ ਆਦਿ ਹਾਜਰ ਸਨ।
ਫੋਟੋ : ਜਮਹੂਰੀ ਕਿਸਾਨ ਸਭਾ ਦੇ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸਰਪੰਚ ਪ੍ਰਹਲਾਦ ਸਿੰਘ ਨਿਆਲ ਅਤੇ ਹੋਰ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ