ਪਾਤੜਾਂ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਵਿਖੇ ਬਲਾਕ ਜਨਰਲ ਸਕੱਤਰ ਸਾਹਿਬ ਸਿੰਘ ਦੁਤਾਲ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸੂਬਾ ਕਨਵੀਨਰ ਹਰਭਜਨ ਸਿੰਘ ਬੁੱਟਰ ਅਤੇ ਸੂਬਾ ਕਮੇਟੀ ਮੈਂਬਰ ਹਰਭਜਨ ਸਿੰਘ ਧੂਹੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ 2 ਜੂਨ ਨੂੰ ਸੁਯੰਕਤ ਕਿਸਾਨ ਮੋਰਚਾ ਵੱਲੋਂ ਉਲੀਕੇ ਗਏ ਡੀਸੀ ਦਫ਼ਤਰਾਂ ਅੱਗੇ ਧਰਨਾ ਦੇਣ ਅਤੇ ਧਰਨੇ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸਤੋਂ ਇਲਾਵਾ ਛੇ ਜੂਨ ਨੂੰ ਬਲਾਕ ਪੱਧਰੀ ਇਜਲਾਸ ਪਿੰਡ ਦੁਤਾਲ ਵਿਖੇ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ, ਜਿਸ ਦੌਰਾਨ ਬਲਾਕ ਪੱਧਰੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਕਿਸਾਨ ਆਗੂ ਹਰਭਜਨ ਸਿੰਘ ਧੂਹੜ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਨਾਲ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆ ਸਬੰਧੀ ਜਾਗਰੂਕ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਜਰਨੈਲ ਸਿੰਘ ਦੁਗਾਲ, ਬਲਜੀਤ ਸਿੰਘ ਦੇਧਨਾ, ਸਿਮਰਨਜੀਤ ਸਿੰਘ ਧੂਹੜ, ਪਾਲ਼ਾ ਸਿੰਘ, ਮਨਿੰਦਰ ਸਿੰਘ ਦੁਤਾਲ, ਸੰਤੋਖ ਸਿੰਘ, ਸਲਵਿੰਦਰ ਸਿੰਘ ਅੱਡਾ ਸੁਤਰਾਣਾ, ਜਰਨੈਲ ਸਿੰਘ ਬਕਰਾਹਾ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।