ਨਵਾਂਸ਼ਹਿਰ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ– ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੋਣਾਂ ਤਿੰਨ ਨਗਰ ਕੌਂਸਲਾਂ ਦੇ 45 ਵਾਰਡਾਂ ਲਈ ਹੋਈਆਂ, ਜਿਨ੍ਹਾਂ ਵਿੱਚ ਬੰਗਾ ਦੇ 15 ਵਾਰਡ, ਨਵਾਂਸ਼ਹਿਰ ਦੇ 19 ਵਾਰਡ ਅਤੇ ਰਾਹੋਂ ਨਗਰ ਕੌਂਸਲ ਦੇ 11 ਵਾਰਡ ਸ਼ਾਮਲ ਹਨ। ਚੋਣਾਂ ਲਈ ਕੁੱਲ 148 ਉਮੀਦਵਾਰ ਮੈਦਾਨ ਵਿੱਚ ਸਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਚੋਣ ਲਈ 60.70 ਫੀਸਦੀ ਮਤਦਾਨ ਹੋਇਆ ਸੀ। ਜਿਸ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ 29 ਮਈ ਨੂੰ ਸਵੇਰੇ 08:00 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਗਿਣਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ।